ਕੇਂਦਰ ਸਰਕਾਰ ਨੇ ਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਸੈਲਾਨੀਆਂ, ਵਿਦਿਆਰਥੀਆਂ ਤੇ ਸ਼ਰਧਾਲੂਆਂ ਨੂੰ ਆਵਾਜਾਈ ਦੀ ਮਨਜੂਰੀ ਦੇ ਦਿੱਤੀ ਹੈ। ਸੂਬਿਆਂ ਨੂੰ ਨਿਯਮਾਂ ਦੀ ਪਾਲਣਾ ਕਰਦੇ ਹੋਏ ਇੱਕ-ਦੂਜੇ ਨਾਲ ਸੰਪਰਕ ਕਰਕੇ ਆਵਾਜਾਈ ਯਕੀਨੀ ਬਣਾਉਣੀ ਹੋਵੇਗੀ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਹਰੇਕ ਸੂਬਾ ਦੂਜੇ ਸੂਬੇ 'ਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆ ਸਕੇਗਾ ਅਤੇ ਆਪਣੇ ਸੂਬੇ 'ਚ ਫਸੇ ਲੋਕਾਂ ਨੂੰ ਦੂਜੇ ਸੂਬਿਆਂ 'ਚ ਭੇਜੇਗਾ। ਫਸੇ ਪ੍ਰਵਾਸੀ ਮਜ਼ਦੂਰਾਂ, ਸ਼ਰਧਾਲੂਆਂ, ਯਾਤਰੀਆਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਲਈ ਇੱਕ ਗਾਈਡਲਾਈਨ ਤਿਆਰ ਕੀਤੀ ਹੈ।
ਅਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਜ਼ਰੂਰੀ, ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਇਸ ਕੰਮ ਲਈ ਨੋਡਲ ਅਧਿਕਾਰੀ ਨਾਮਜ਼ਦ ਕਰਨਗੇ ਅਤੇ ਫਿਰ ਇਹ ਅਧਿਕਾਰੀ ਆਪਣੇ-ਆਪਣੇ ਸੂਬੇ 'ਚ ਫਸੇ ਲੋਕਾਂ ਦਾ ਰਜਿਸਟ੍ਰੇਸ਼ਨ ਕਰਨਗੇ।ਜਿਨ੍ਹਾਂ ਸੂਬਿਆਂ ਵਿਚਕਾਰ ਲੋਕਾਂ ਦੀ ਆਵਾਜਾਈ ਹੋਣੀ ਹੈ, ਉੱਥੇ ਦੇ ਅਧਿਕਾਰੀ ਇੱਕ-ਦੂਜੇ ਨਾਲ ਸੰਪਰਕ ਕਰਕੇ ਸੜਕ ਰਾਹੀਂ ਲੋਕਾਂ ਦੀ ਆਵਾਜਾਈ ਨੂੰ ਯਕੀਨੀ ਬਣਾਉਣਗੇ।
ਜਿਨ੍ਹਾਂ ਲੋਕਾਂ ਨੂੰ ਆਪਣੇ ਘਰ ਜਾਣ ਦੀ ਮਨਜੂਰੀ ਮਿਲੇਗੀ, ਉਨ੍ਹਾਂ ਨੂੰ ਆਪਣੇ ਫ਼ੋਨ 'ਚ ਅਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਹੋਵੇਗਾ। ਜਿਹੜੇ ਲੋਕ ਆਪਣੇ ਘਰ ਜਾਣਾ ਚਾਹੁੰਦੇ ਹਨ ਉਨ੍ਹਾਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ। ਜੇ ਉਨ੍ਹਾਂ 'ਚ ਕੋਵਿਡ-19 ਦੇ ਕੋਈ ਲੱਛਣ ਨਜ਼ਰ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਜਾਣ ਦਿੱਤਾ ਜਾਵੇਗਾ। ਲੋਕਾਂ ਦੀ ਆਵਾਜਾਈ ਲਈ ਬੱਸਾਂ ਦੀ ਵਰਤੋਂ ਕੀਤੀ ਜਾਵੇਗੀ। ਬੱਸਾਂ ਨੂੰ ਸੈਨੇਟਾਈਜ਼ ਕਰਨ ਤੋਂ ਬਾਅਦ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਬਿਠਾਇਆ ਜਾਵੇਗਾ। ਇਨ੍ਹਾਂ ਬੱਸਾਂ ਨੂੰ ਕੋਈ ਵੀ ਸੂਬਾ ਆਪਣੀ ਸਰਹੱਦ 'ਚ ਦਾਖਲ ਹੋਣ ਤੋਂ ਨਹੀਂ ਰੋਕੇਗਾ।
ਮੰਜ਼ਿਲ 'ਤੇ ਪਹੁੰਚਣ ਤੋਂ ਬਾਅਦ ਇਨ੍ਹਾਂ ਲੋਕਾਂ ਦੀ ਸਥਾਨਕ ਸਿਹਤ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੂੰ ਹੋਮ ਕੁਆਰੰਟੀਨ 'ਚ ਹੀ ਰਹਿਣਾ ਪਵੇਗਾ। ਜੇ ਲੋੜ ਪਈ ਤਾਂ ਉਨ੍ਹਾਂ ਨੂੰ ਹਸਪਤਾਲਾਂ/ਸਿਹਤ ਕੇਂਦਰਾਂ 'ਚ ਦਾਖਲ ਵੀ ਕੀਤਾ ਜਾ ਸਕਦਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ 'ਚ ਕਿਹਾ ਗਿਆ ਹੈ ਕਿ ਸਾਰੇ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਆਪਣੇ ਘਰੇਲੂ ਸੂਬਿਆਂ 'ਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬੇ 'ਚ ਭੇਜਣ ਅਤੇ ਦੂਜੀਆਂ ਥਾਵਾਂ ਤੋਂ ਆਪਣੇ ਨਾਗਰਿਕਾਂ ਨੂੰ ਲਿਆਉਣ ਲਈ ਸਟੈਂਡਰਡ ਪ੍ਰੋਟੋਕਾਲ ਤਿਆਨ ਕਰਨ।

EmoticonEmoticon