14 May 2020

17 ਮਈ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਦਿੱਤੀ ਲੋਕਾਂ ਨੂੰ ਖੁਸ਼ਖ਼ਬਰੀ

Tags

ਪੰਜਾਬ ਸਰਕਾਰ ਨੇ ਦੁਕਾਨਾਂ ਸਬੰਧੀ ਪਹਿਲਾਂ ਦਿੱਤੇ ਹੋਏ ਆਪਣੇ ਹੁਕਮਾਂ 'ਚ ਤਰਮੀਮ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਇਸ ਸਬੰਧੀ ਵਧੀਕ ਪ੍ਰਿੰਸੀਪਲ ਸਕੱਤਰ (ਗ੍ਰਹਿ) ਨੇ ਚਿੱਠੀ ਜਾਰੀ ਕੀਤੀ ਹੈ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 3 ਵਜੇ ਤਕ ਖੁੱਲ੍ਹਦੀਆਂ ਸਨ। ਐਡੀਸ਼ਨਲ ਚੀਫ਼ ਸਕੱਤਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਸੂਬੇ ਅੰਦਰ ਦੁਕਾਨਾਂ ਖੋਲ੍ਹਣ ਦਾ ਸਮਾਂ ਬਦਲ ਕੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ ਇਹ ਹੁਕਮ 15 ਮਈ ਤੋਂ ਲਾਗੂ ਹੋਣਗੇ ਪੱਤਰ ਜਾਰੀ ਕਰਕੇ ਇਸ ਸਬੰਧੀ ਸਾਰੇ ਹੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ।

ਪੰਜਾਬ ਵਿੱਚ ਉਦਯੋਗਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਲੋੜੀਂਦੀ ਸੁਵਿਧਾ ਉਪਲਬਧ ਕਰਵਾਉਣ ਤੇ ਵਿਭਿੰਨ ਉਦਯੋਗਿਕ ਇਕਾਈਆਂ ਵੱਲੋਂ ਪ੍ਰਗਟਾਈ ਚਿੰਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਲੁਧਿਆਣਾ ਦੇ ਛੋਟੇ ਘਰੇਲੂ ਉਦਯੋਗਾਂ ਨੂੰ ਤੁਰੰਤ ਪ੍ਰਭਾਵ ਨਾਲ ਕੰਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਛੋਟੇ ਤੇ ਘਰੇਲੂ ਉਦਯੋਗਾਂ ਨੂੰ ਆਪਣੇ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਨਾਲ ਉਨ੍ਹਾਂ ਵੱਡੇ ਉਦਯੋਗਾਂ ਦੇ ਸੰਚਾਲਨ ਵਿੱਚ ਮਦਦ ਮਿਲੇਗੀ, ਜਿਹੜੇ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਮਾਨ ਲਈ ਛੋਟੀਆਂ ਇਕਾਈਆਂ ਉੱਤੇ ਨਿਰਭਰ ਰਹਿੰਦੇ ਹਨ।


EmoticonEmoticon