29 May 2020

ਕੋਵਿਡ-19 ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਜੁਰਮਾਨਿਆਂ 'ਚ ਵਾਧਾ

Tags

ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਮਾਮਲੇ ਦੇ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2,000, ਰੁਪਏ, ਜਨਤਕ ਥਾਵਾਂ ’ਤੇ ਥੁੱਕਣ ਲਈ 500 ਰੁਪਏ, ਦੁਕਾਨਾਂ/ਵਪਾਰਕ ਸਥਾਨਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ 2000 ਰੁਪਏ,

 ਬੱਸਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ: 2000 ਰੁਪਏ ਅਤੇ ਆਟੋ ਰਿਕਸ਼ਾ/ ਦੋਪਹੀਆ ਵਾਹਨ ਲਈ 500 ਰੁਪਏ. ਜੁਰਮਾਨਾ ਲਗਾਇਆ ਜਾਵੇਗਾ। ਰਾਜ ਭਰ ਵਿੱਚ ਕੋਵਿਡ-19 ਸਬੰਧੀ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀਆਂ ਉਲੰਘਣਾਵਾਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਮ ਹਾਂ ਮਾ ਰੀ ਦੇ ਪੰਜੇ ਤੋਂ ਸੁਰੱਖਿਅਤ ਰੱਖਣ ਲਈ ਜੁਰਮਾਨਿਆਂ ਵਿੱਚ ਵਾਧਾ ਕਰਨ ਅਤੇ ਹੋਰ ਸਖਤ ਬਣਾਉਣ ਦੀ ਲੋੜ ਹੈ।


EmoticonEmoticon