28 May 2020

ਪੰਜਾਬ 'ਚ ਕੋਰੋਨਾ ਨੇ ਮੁੜ ਪਸਾਰੇ ਪੈਰ, ਇਕੋ ਦਿਨ 34 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼

Tags

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਮੁੜ ਵੱਡੀ ਗਿਣਤੀ ਸਾਹਮਣੇ ਆਈ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ 33 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਦਾ ਅੰਕੜਾ 262 ਤੱਕ ਪਹੁੰਚ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ ਕੇਸ ਅੰਮ੍ਰਿਤਸਰ ਵਿੱਚ ਸਾਹਮਣੇ ਆਏ ਹਨ। ਇਸ ਜ਼ਿਲ੍ਹੇ ਵਿੱਚ 18 ਨਵੇਂ ਕੇਸ ਆਏ ਹਨ। ਅੰਮ੍ਰਿਤਸਰ ਕਰੋਨਾ ਪੀੜਤਾਂ ਦੇ ਮਾਮਲੇ ਵਿੱਚ ਪਹਿਲੇ ਨੰਬਰ ’ਤੇ ਚੱਲ ਰਿਹਾ ਹੈ। ਅੰਮ੍ਰਿਤਸਰ 'ਚ ਪੌਜ਼ੇਟਿਵ ਆਏ ਜ਼ਿਆਦਾਤਰ ਕੇਸ ਹੋਰ ਪੌਜ਼ੇਟਿਵ ਲੋਕਾਂ ਦੇ ਸੰਪਰਕ 'ਚ ਆਉਣ ਨਾਲ ਸਾਹਮਣੇ ਆਏ ਹਨ।  ਇਸੇ ਤਰ੍ਹਾਂ ਤਰਨਤਾਰਨ ਵਿੱਚ ਵੀ ਅੱਜ 2 ਨਵੇਂ ਕੇਸ ਸਾਹਮਣੇ ਆਏ। ਇਨ੍ਹਾਂ ਵਿੱਚੋਂ ਇੱਕ ਵਿਦੇਸ਼ ਤੋਂ ਆਏ ਵਿਅਕਤੀ ’ਚ ਲਾਗ ਦੇ ਲੱਛਣ ਪਾਏ ਗਏ।

ਇਸ ਤੋਂ ਇਲਾਵਾ, ਜਲੰਧਰ 'ਚ ਤਿੰਨ, ਤਰਨ ਤਾਰਨ 'ਚ ਦੋ ਤੇ ਰੂਪਨਗਰ, ਬਰਨਾਲਾ, ਗੁਰਦਾਸਪੁਰ ਤੇ ਪਠਾਨਕੋਟ 'ਚ ਇੱਕ-ਇੱਕ ਕੇਸ ਦਰਜ ਕੀਤਾ ਗਿਆ। ਬਰਨਾਲਾ 'ਚ ਪੌਜ਼ੇਟਿਵ ਵਿਅਕਤੀ ਹਜ਼ੂਰ ਸਾਹਿਬ ਤੋਂ ਪਰਤਿਆ ਸੀ। ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਪਟਿਆਲਾ ਵਿੱਚ ਵੀ ਪਿਛਲੇ 24 ਘੰਟਿਆਂ ਦੌਰਾਨ 7 ਨਵੇਂ ਕੇਸ ਆਏ ਹਨ। ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਹੁਣ ਤਕ ਦਾ ਅੰਕੜਾ 2222 ਹੈ। ਇਨ੍ਹਾਂ 'ਚੋਂ 42 ਲੋਕਾਂ ਦੀ ਮੌ ਤ ਹੋ ਚੁੱਕੀ ਹੈ। ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 1918 ਹੈ।


EmoticonEmoticon