ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੱਬੂ ਮਾਨ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । ਉਹ ‘ਤੇਰਾ ਫੈਨ’ (Tera Fan) ਨਾਮੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਰੱਬ ਨਾ ਕਰੇ, ਮਿੱਤਰਾਂ ਦੀ ਛੱਤਰੀ, ਦਿਲ ਤਾਂ ਪਾਗਲ ਹੈ, ਓਹੀ ਚੰਨ ਓਹੀ ਰਾਤਾਂ, ਟਰਾਲਾ, ਪੱਕੀ ਕਣਕ ਵਰਗੇ ਅਣਗਿਣਤ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।
ਉਹ ਬਹੁਤ ਜਲਦ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ‘ਸੁੱਚਾ ਸੂਰਮਾ’ ਨਾਂਅ ਦੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਉਨ੍ਹਾਂ ਦੇ ਫੈਨਜ ਬਹੁਤ ਬੇਸਬਰੀ ਦੇ ਨਾਲ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਨੇ । ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਖੁਦ ਬੱਬੂ ਮਾਨ ਨੇ ਤਿਆਰ ਕੀਤਾ ਹੈ । ਗਾਣੇ ਦਾ ਵੀਡੀਓ ਗੁਰੀ ਭੰਡਲ ਵੱਲੋਂ ਤਿਆਰ ਕੀਤਾ ਗਿਆ ਹੈ । ਹਿਮਾਂਸ਼ੀ ਵਰਮਾ ਤੇ ਨਵਰਤਨ ਮਿਊਜ਼ਿਕ ਲੇਬਲ ਦੇ ਹੇਠ ਇਹ ਗੀਤ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ । ਪ੍ਰਸ਼ੰਸਕਾਂ ਵੱਲੋਂ ਪੋਸਟਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।
EmoticonEmoticon