7 May 2020

ਸਕੂਲੀ ਵਿਦਿਆਰਥੀਆਂ ਨੂੰ ਮਿਲੇਗਾ ਐਪਲ ਆਈਪੈਡ, ਲੈਪਟਾਪ ਤੇ ਐਂਡਰਾਇਡ ਟੈਬਲੇਟ

Tags

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, “ਅੰਬੈਸਡਰਜ਼ ਆਫ਼ ਹੋਪ” ਲਈ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਵੱਲੋਂ ਆਪਣੇ ਵੀਡੀਓ ਸਾਂਝੇ ਕੀਤੇ ਗਏ ਹਨ। ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲਾਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ 50 ਹੋਰ ਇਨਾਮ ਵੀ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜੇਤੂ ਵਿਦਿਆਰਥੀਆਂ ਦੇ ਅਧਿਆਪਕਾਂ ਦਾ ਵੀ ਮਾਣ ਤਾਣ ਕੀਤਾ ਜਾਵੇਗਾ।

 ਉਨ੍ਹਾਂ ਨੂੰ ਇਨਾਮ ਦਿੱਤੇ ਜਾਣਗੇ।ਇਸ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਸਾਰਿਆਂ ਨੂੰ 'ਅੰਬੈਸਡਰਜ਼ ਆਫ਼ ਹੋਪ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਮੁਹਾਲੀ ਜ਼ਿਲਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨਤਾਰਨ, ਫਿਰੋਜ਼ਪੁਰ ਅਤੇ ਬਠਿੰਡਾ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲਿਆ। ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲਿਆਂ ਵਿਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ।


EmoticonEmoticon