2 May 2020

ਤੜਕੇ ਤੜਕੇ ਕੈਪਟਨ ਦਾ ਵੱਡਾ ਐਲਾਨ, ਖੁਸ਼ ਕਰਤੇ ਲੋਕ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਏਕਾਂਤਵਾਸ ਕੁਝ ਨਹੀਂਸਗੋਂ ਪੰਜਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਅਲਹਿਦਾ ਰੱਖਣਾ ਹੈ ਜਦਕਿ ਡਾਕਟਰਾਂ ਵੱਲੋਂਉਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਕਲੀਨ ਚਿੱਟ ਦੇ ਦਿੱਤੀ ਜਾਂਦੀ ਹੈ। ਕੁਝ ਲੋਕਾਂ ਵੱਲੋਂ ਸਰਹੱਦਾਂ ਤੋਂ ਲੁਕਵੇਂ ਢੰਗ ਰਾਹੀਂ ਘਰ ਪਰਤਣ ਦੀਆਂ ਰਿਪੋਰਟਾਂ ਦੇ ਸੰਦਰਭਵਿੱਚ ਮੁੱਖ ਮੰਤਰੀ ਨੇ ਸਾਰਿਆਂ ਨੂੰ ਅਜਿਹੇ ਖਤਰਨਾਕ ਕਦਮ ਨਾ ਚੁੱਕਣ ਦੀ ਅਪੀਲਕਰਦਿਆਂ ਜਾਂਚ, ਟੈਸਟਿਗ ਅਤੇ ਏਕਾਂਤਵਾਸ ਦੀ ਸਹੀ ਪ੍ਰਕ੍ਰਿਆ ਰਾਹੀਂ ਹੀ ਵਾਪਸ ਆਉਣਲਈ ਆਖਿਆ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹਤਿਆਦੀ ਕਦਮ ਦੇ ਤੌਰ 'ਤੇ ਸੂਬੇ ਵਿੱਚ ਵਾਪਸ ਪਰਤਣਵਾਲੇ ਹਰੇਕ ਵਿਅਕਤੀ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ,''ਕਿਸੇ ਵੀ ਵਿਅਕਤੀ ਨੂੰ ਨਿਰਧਾਰਤ ਸਮੇਂ ਦੇ ਏਕਾਂਤਵਾਸ ਅਤੇਡਾਕਟਰੀ ਦੀ ਪ੍ਰਵਾਨਗੀ ਤੋਂ ਬਿਨਾਂ ਘਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਕਿਉਂ ਜੋ ਸੂਬੇ ਵਿੱਚ ਵੇਲੇ ਸਿਰ ਕਰਫਿਊ ਲਾ ਦੇਣ ਕਰਕੇ ਹੀ ਵੱਡੀ ਪੱਧਰ 'ਤੇਸਥਿਤੀ ਕਾਬੂ ਹੇਠ ਬਣੀ ਹੋਈ ਹੈ।


EmoticonEmoticon