29 May 2020

ਭਗਵੰਤ ਮਾਨ ਨੂੰ ਭੰਡ ਕਹਿਣ ਵਾਲੇ ਆਹ ਵੀਡੀਓ ਜਰੂਰ ਦੇਖਣ

Tags

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਟਿਉਬਵੈਲਾਂ ਲਈ ਬਿਜਲੀ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਫੈਸਲੇ ਨੂੰ ਸਾਜਿਸ਼ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਮੋਟਰਾਂ ਦੇ ਬਿਲ ਨਹੀਂ ਭਰਣਗੇ ਤਾਂ ਉਨ੍ਹਾਂ ਕਿਸਾਨਾਂ ਨੂੰ ਡਿਫਾਲਟਰਾਂ ਦੀ ਲਿਸਟ ਵਿੱਚ ਪਾ ਕੇ ਕਿਸਾਨਾਂ ਦੇ ਕੁਨੈਕਸ਼ਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ ਅਤੇ ਤਰ੍ਹਾਂ ਤਰ੍ਹਾਂ ਦੇ ਘੁਟਾਲੇ ਮੌਜੂਦਾ ਪੰਜਾਬ ਸਰਕਾਰ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਵਿਚ ਹੋਏ ਹਨ ।

ਬੀਜ਼ ਘੁਟਾਲਾ ਹੁਣ ਵੀ ਹੋਇਆ ਹੈ ਅਤੇ ਪਿਛਲੀ ਸਰਕਾਰ ਵਿੱਚ ਵੀ ਹੋਇਆ ਸੀ। ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਬਿਜਲੀ ਮਹਿੰਗੀ ਹੈ। ਇਸਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਨੂੰ ਟਿਉਬਵੈਲਾਂ ਦੀ ਸਬਸਿਡੀ ਖ਼ਤਮ ਕਰਨਾ ਚਾਹੁੰਦੀ ਹੈ। ਪੰਜਾਬ ਸਰਕਾਰ ਅਜਿਹਾ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਕਰ ਰਹੀ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਭਗਵੰਤ ਮਾਨ ਨੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਧਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਮੈਡੀਕਲ ਸਿੱਖਿਆ ਤਾਂ ਕੇਵਲ ਪੰਜਾਬ ਵਿੱਚ ਅਮੀਰਾਂ ਲਈ ਹੀ ਰਹਿ ਗਈ ਹੈ।

ਰੰਗਲੇ ਪੰਜਾਬ ‘ਤੇ ਇਕ ਢਾਈ ਲੱਖ ਕਰੋੜ ਦਾ ਕਰਜ਼ਾ ਸਰਕਾਰਾਂ ਦੀਆਂ ਘਟੀਆ ਨੀਤੀਆਂ ਕਾਰਨ ਹੀ ਚੜਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਮਾਫੀ ਮੰਗਣ ਕਾਰਨ ਸ਼ਰਾਬ ਮਾਫੀਆ ਦਾ ਮਾਮਲਾ ਠੰਡਾ ਕਰ ਦਿੱਤਾ ਗਿਆ ਹੈ ਜਦ ਕਿ ਸੈੰਕੜੇ ਕਰੋੜ ਦਾ ਚੂਨਾ ਪੰਜਾਬ ਸਰਕਾਰ ਨੂੰ ਲਗਾਇਆ ਹੈ ।


EmoticonEmoticon