28 May 2020

ਸਕੂਲੀ ਬੱਚਿਆਂ ਲਈ ਵੱਡੀ ਖਬਰ, ਹੋ ਗਏ ਨਵੇਂ ਐਲਾਨ

Tags

ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੇ ਵਿਦਿਆਰਥੀਆਂ ਲਈ ਰਾਹਤ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸੀਬੀਐਸਈ (ਸੈਕੰਡਰੀ ਬੋਰਡ ਆਫ ਸੈਕੰਡਰੀ ਐਜੂਕੇਸ਼ਨ) ਨੇ ਫੈਸਲਾ ਲਿਆ ਹੈ ਕਿ ਅਜਿਹੇ ਵਿਦਿਆਰਥੀ ਜਿੱਥੇ ਹਨ, ਉਹ ਉੱਥੋਂ ਹੀ ਬੋਰਡ ਦੀ ਪ੍ਰੀਖਿਆ ਦੇ ਸਕਣਗੇ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਕਿਹਾ ਹੈ ਕਿ ਸੀਬੀਐਸਈ ਦੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਜੋ ਤਾਲਾਬੰਦੀ ਦੌਰਾਨ ਕਿਸੇ ਹੋਰ ਰਾਜ ਜਾਂ ਜ਼ਿਲ੍ਹੇ ਵਿੱਚ ਚਲੇ ਗਏ ਹਨ, ਨੂੰ ਪ੍ਰੀਖਿਆ ਦੇਣ ਲਈ ਪਹਿਲਾਂ ਨਿਰਧਾਰਤ ਪ੍ਰੀਖਿਆ ਕੇਂਦਰ ਚ ਆਉਣ ਦੀ ਜ਼ਰੂਰਤ ਨਹੀਂ ਹੈ।

 ਮਨੁੱਖੀ ਸਰੋਤ ਮੰਤਰੀ ਨੇ ਕਿਹਾ ਕਿ ਜੂਨ ਦੇ ਪਹਿਲੇ ਹਫ਼ਤੇ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਜਾਏਗਾ ਕਿ ਉਨ੍ਹਾਂ ਨੂੰ ਕਿਹੜੇ ਸਕੂਲ ਦੀ ਪ੍ਰੀਖਿਆ ਦੇਣੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਸਕੂਲ ਨੂੰ ਇਸ ਬਾਰੇ ਸੂਚਿਤ ਕਰਨਾ ਹੋਵੇਗਾ।


EmoticonEmoticon