ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਚੀਨ ਤੋਂ ਉਦਯੋਗ ਬਾਹਰ ਲਿਜਾਣ ਬਾਰੇ ਰਾਹ ਦੇਖ ਰਹੀਆਂ ਕੰਪਨੀਆਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਉਨ੍ਹਾਂ ਕੋਲ ਅੱਗੇ ਵਧਣ ਦੇ ਵੱਡੇ ਮੌਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਚੀਨ ਤੋਂ ਬਾਹਰ ਜਾਣ ਵਾਲੇ ਬਹੁਤ ਸਾਰੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਦੇ ਯੋਗ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਅੱਜ ਉਦਯੋਗਪਤੀਆਂ ਨੂੰ ਅਗਲੇ ਕੁਝ ਦਿਨਾਂ ਵਿੱਚ ਉਦਯੋਗਾਂ ਦੇ 100 ਫੀਸਦੀ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਕੋਵਿਡ ਦੇ ਲੌਕਡਾਊਨ ਉਪਰੰਤ ਸੂਬੇ ਦੀ ਆਰਥਿਕਤਾ ਦੀ ਪੁਨਰ ਸੁਰਜੀਤੀ ਲਈ ਸਨਅਤਕਾਰਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਵਿੱਚ ਉਦਯੋਗਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਅਤੇ ਇਨ੍ਹਾਂ ਔਖੇ ਸਮਿਆਂ ਵਿੱਚ ਵੀ ਆਮ ਕਾਰੋਬਾਰ ਨੂੰ ਬਹਾਲ ਕਰਨ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਦਾ ਵੀ ਜ਼ਿਕਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਅਤੇ ਨਿਵੇਸ਼ ਕਰਨ ਲਈ ਸੱਦਾ ਦੇਣ ਵਾਸਤੇ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕਈ ਮੁਲਕਾਂ ਦੇ ਸੰਪਰਕ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਚੀਨ ਤੋਂ ਬਾਹਰ ਜਾਣ ਵਾਲੇ ਬਹੁਤ ਸਾਰੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਦੇ ਯੋਗ ਹੋਵੇਗਾ।

EmoticonEmoticon