5 May 2020

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਹਜੂਰ ਸਾਹਿਬ ਤੋਂ ਆਈ ਸੰਗਤ ਬਾਰੇ ਕੀਤੇ ਵੱਡੇ ਖੁਲਾਸੇ

Tags

ਲੌਕਡਾਊਨ ਦਾ ਤੀਜਾ ਗੇੜ ਅੱਜ ਸ਼ੁਰੂ ਹੋ ਗਿਆ ਹੈ। ਲੌਕਡਾਊਨ ਨੂੰ 40 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆ ਰਹੀ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਤੱਕ ਲਗਾਉਣਾ ਪਿਆ। ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਦੇ ਵਾਪਸ ਪਰਤਣ ਨਾਲ ਪੰਜਾਬ ਸਾਹਮਣੇ ਨਵੀਂ ਮੁਸ਼ਕਲ ਖੜ੍ਹੀ ਹੋ ਗਈ ਹੈ। ਹਜ਼ੂਰ ਸਾਹਿਬ ਤੋਂ ਪੰਜਾਬ ਪਰਤਣ ਵਾਲੇ ਸ਼ਰਧਾਲੂਆਂ ਬਾਰੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਵਿੱਚ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਦਾ ਕੋਈ ਟੈਸਟ ਨਹੀਂ ਕੀਤਾ ਸੀ।

 ਘੱਟੋ ਘੱਟ ਉਨ੍ਹਾਂ ਨੂੰ ਇਸ ਬਾਰੇ ਸਾਨੂੰ ਦੱਸਣਾ ਚਾਹੀਦਾ ਸੀ। ਅਸੀਂ ਉਸੇ ਅਨੁਸਾਰ ਕੰਮ ਕਰਦੇ। ਇਸ ਸਮੇਂ ਕੋਰੋਨਾ ਦੇ ਪਾਜ਼ਿਟਿਵ ਕੇਸਾਂ ਦੇ ਵਧਣ ਦੀਆਂ ਵਧੇਰੇ ਸੰਭਾਵਨਾਵਾਂ ਹਨ, ਕਿਉਂਕਿ ਬਹੁਤ ਸਾਰੇ ਨਤੀਜੇ ਅਜੇ ਆਉਣੇ ਬਾਕੀ ਹਨ, ਕੱਲ੍ਹ ਰਾਤ ਤੱਕ 2000-1500 ਦੇ ਵਿਚਕਾਰ ਸੈਂਪਲ ਟੈਸਟ ਲਈ ਗਏ ਹਨ। ਸਾਡਾ ਪੂਰਾ ਪ੍ਰਸ਼ਾਸਨ, ਕੋਰੋਨਾ ਵਾਰੀਅਰਜ਼, ਕੋਰੋਨਾ ਦੇ ਵਿਰੁੱਧ ਲਾਮਬੰਦ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਤੱਕ ਕੁੱਲ 1100 ਤੋਂ ਉੱਪਰ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 117 ਵਿਅਕਤੀ ਜਾਂ ਤਾਂ ਠੀਕ ਹੋ ਗਏ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ। ਜਦੋਂ ਕਿ ਸੂਬੇ ਵਿੱਚ ਹੁਣ ਤੱਕ 21 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿੱਚ 99 ਕੇਸ ਪਾਜ਼ਿਟਿਵ ਹਨ।


EmoticonEmoticon