7 May 2020

ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਬਦਲਿਆ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ

Tags

ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ 'ਚ ਲੌਕਡਾਊਨ ਲੱਗਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਦੁਕਾਨਾਂ ਖੋਲ੍ਹਣ ਦਾ ਨਵਾਂ ਸਮਾਂ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਮੁਤਾਬਿਕ ਸੂਬੇ 'ਚ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣੀਆਂ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਪੁਲਿਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੁਕਾਨਾਂ ਸਵੇਰੇ 9 ਵਜੇ ਤੋਂ 1 ਵਜੇ ਤੱਕ ਖੁੱਲ੍ਹਦੀਆਂ ਸਨ। ਇਸ ਨਵੇਂ ਨੋਟੀਫਿਕੇਸ਼ਨ ਮੁਤਾਬਕ ਬੈਂਕਾਂ ਪਬਲਿਕ ਡੀਲਿੰਗ ਲਈ 9 ਤੋਂ 1 ਵਜੇ ਤਕ ਹੀ ਖੁੱਲ੍ਹਣਗੀਆਂ। ਦੁਕਾਨਦਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪਵੇਗਾ ਕਿ ਉਨ੍ਹਾਂ ਦੀ ਦੁਕਾਨ 'ਤੇ ਭੀੜ ਨਾ ਲੱਗੇ ਅਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ।


EmoticonEmoticon