ਕੋਰੋਨਾਵਾਇਰਸ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਪੰਜਾਬ 'ਚ ਝੋਨੇ ਦੀ ਲੁਆਈ 10 ਦਿਨ ਪਹਿਲਾਂ ਕਰਨ ਦਾ ਫੈਸਲਾ ਕੀਤਾ ਹੈ। ਲੌਕਡਾਉਨ ਕਾਰਨ ਮਜ਼ਦੂਰਾਂ ਦੀ ਭਾਰੀ ਕਮੀ ਆਉਣ ਕਾਰਨ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਝੋਨੇ ਦੀ ਨਰਸਰੀ ਦੀ ਬਿਜਾਈ ਅਤੇ ਖੇਤਾਂ 'ਚ ਲੁਆਈ ਦੀਆਂ ਤਰੀਕਾਂ ਨੂੰ 10 ਦਿਨ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।
ਇਸ ਵਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਪਹਿਲਾਂ ਦੇ ਹਿਸਾਬ ਨਾਲ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਹੋਣੀ ਸੀ। ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਪਹਿਲਾਂ ਹੀ ਦੇ ਦਿੱਤੀ ਸੀ। ਪਰ ਇਸ 'ਤੇ ਆਖਰੀ ਫੈਸਲਾ ਅੱਜ ਕੈਬਨਿਟ ਮੀਟਿੰਗ 'ਚ ਲਿਆ ਗਿਆ।

EmoticonEmoticon