5 May 2020

ਸਿੱਧੂ ਮੂਸੇਆਲੇ ਖਿ ਲਾਫ ਪੁਲਿਸ ਦਾ ਵੱਡਾ ਐਕਸ਼ਨ

Tags

ਵਿਵਾਦਾਂ 'ਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਕਰਫਿਊ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ 'ਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੰਗਰੂਰ ‘ਚ ਇੱਕ ਸ਼ੂ ਟਿੰ ਗ ਰੇਂ ਜ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜ ਹੋਰ ਪੁਲਿਸ ਮੁਲਾਜ਼ਮਾਂ ਖਿ ਲਾ ਫ ਵੀ ਕੇਸ ਦਰਜ ਕੀਤਾ ਗਿਆ ਹੈ। ਇਹ ਪੁਲਿਸ ਮੁਲਾਜ਼ਮ ਕਥਿਤ ਤੌਰ ‘ਤੇ ਡੀਐਸਪੀ ਦੁਆਰਾ ਰੇਂ ਜ ‘ਚ ਤਾਇਨਾਤ ਸਨ। ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਧਨੌਲਾ ਥਾਣੇ ‘ਚ ਆਈਪੀਸੀ ਦੀ ਧਾਰਾ 188 ਅਤੇ ਆਪਦਾ ਪ੍ਰ ਬੰ ਧਨ ਐਕਟ ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਹੈ।

 ਇੱਕ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਨਕਰ ਗੁਪਤਾ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਡੀਜੀਪੀ ਨੇ ਸੰਗਰੂਰ ਦੇ ਡੀਐਸਪੀ (ਹੈਡਕੁਆਟਰ) ਦਲਜੀਤ ਸਿੰਘ ਵਿਰਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਵੀਡੀਓ ‘ਚ ਮੂਸੇਵਾਲਾ ਸ਼ੂ ਟਿੰ ਗ  ਰੇਂ ਜ ‘ਚ ਸ਼ੂ ਟਿੰ ਗ ਕਰਦਾ ਦਿਖਾਈ ਦੇ ਰਿਹਾ ਹੈ। ਇਹ ਵੀਡਿਓ ਅਜਿਹੇ ਸਮੇਂ ਆਈ ਹੈ ਜਦੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ‘ਚ ਲੌਕਡਾਊਨ ਲਾਗੂ ਹੈ।


EmoticonEmoticon