ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀਆਂ ਨੂੰ ਆਪਣੇ ਜੱਦੀ ਸੂਬੇ ਵਿੱਚ ਵਾਪਸੀ ਕਰਨ ਦਾ ਔਖਾ ਪੈਂਡਾ ਪੈਦਲ ਚੱਲ ਕੇ ਤੈਅ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨਾਂ ਦੇ ਸਫ਼ਰ ਲਈ ਰੇਲਾਂ ਅਤੇ ਬੱਸਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪ੍ਰਵਾਸੀ ਦੇ ਸੜਕ ’ਤੇ ਤੁਰੇ ਜਾਂਦੇ ਦਾ ਪਤਾ ਲੱਗੇ ਤਾਂ ਉਸ ਨੂੰ ਨੇੜੇ ਦੀ ਥਾਂ ’ਤੇ ਛੱਡਣਾ ਚਾਹੀਦਾ ਹੈ ਜਿੱਥੇ ਉਹ ਆਪਣੇ ਪਿੱਤਰੀ ਸੂਬੇ ਲਈ ਰੇਲ ਗੱਡੀ ਜਾਂ ਬੱਸ ਲੈ ਸਕੇ, ਭਾਵੇਂ ਕਿ 300ਵੀਂ ਵਿਸ਼ੇਸ਼ ਸ਼ਰਮਿਕ ਰੇਲ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਵੱਲ ਰਵਾਨਾ ਹੋ ਗਈ ਹੈ। ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨਾਂ ਨੂੰ ਪੰਜਾਬ ਛੱਡਣ ਤੱਕ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣਾ ਚਾਹੀਦਾ ਹੈ।ਪੰਜਾਬ ਸਰਕਾਰ ਵੱਲੋਂ ਆਪਣੇ ਪਿੱਤਰੀ ਸੂਬਿਆਂ ਨੂੰ ਵਾਪਸ ਜਾਣ ਦੇ ਇਛੁੱਕ ਪਰਵਾਸੀ ਕਿਰਤੀਆਂ ਨੂੰ ਵਾਪਸ ਭੇਜਣ ਲਈ ਖਾਣਾ ਅਤੇ ਯਾਤਰਾ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਉਣ ਲਈ ਅਪ੍ਰੈਲ ਦੇ ਅੰਤ ਵਿੱਚ ਲਏ ਫੈਸਲੇ ਤੋਂ ਬਾਅਦ ਇਨਾਂ ਕਿਰਤੀਆਂ ਨੂੰ ਸਬੰਧਤ ਸੂਬਿਆਂ ਨੂੰ ਭੇਜਣ ਲਈ ਮੁਫ਼ਤ ਯਾਤਰਾ ਦੀ ਸਹੂਲਤ ਲਈ ਸੂਬਾ ਸਰਕਾਰ ਪਹਿਲਾਂ ਹੀ ਰੇਲਵੇ ਨੂੰ 20 ਕਰੋੜ ਦੀ ਅਦਾਇਗੀ ਕਰ ਚੁੱਕੀ ਹੈ।
24 May 2020
ਕੈਪਟਨ ਨੇ ਪਰਵਾਸੀ ਮਜਦੂਰਾਂ ਲਈ ਲਿਆ ਵੱਡਾ ਫੈਸਲਾ
Tags
Related Posts
Subscribe to:
Post Comments (Atom)

EmoticonEmoticon