ਦਿੱਲੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਤਾਲਾਬੰਦੀ ਦੀਆਂ ਖਬਰਾਂ ਆ ਰਹੀਆਂ ਸੀ। ਕਿਹਾ ਜਾ ਰਿਹਾ ਸੀ ਕਿ ਕੇਂਦਰ ਸਰਕਾਰ ਚਾਰ ਹਫਤਿਆਂ ਲਈ ਪੂਰੀ ਤਰ੍ਹਾਂ ਨਾਲ ਦਿੱਲੀ ਤੇ ਐਨਸੀਆਰ ਨੂੰ ਲੌਕਡਾਊਨ ਲਾ ਸਕਦੀ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੀ ਗੱਲ ਕੀਤੀ ਗਈ। ਪੀਆਈਬੀ (PIB) ਨੇ ਵਾਇਰਲ ਹੋਈ ਫੇਸਬੁੱਕ ਪੋਸਟ ਨੂੰ ਸਾਂਝਾ ਕੀਤਾ ਹੈ ਜਿਸ ‘ਚ ਇਹ ਕਿਹਾ ਜਾ ਰਿਹਾ ਹੈ ਕਿ ਇਸ ਵਾਰ 18 ਜੂਨ ਤੋਂ ਤਾਲਾਬੰਦੀ ਪਹਿਲਾਂ ਨਾਲੋਂ ਵਧੇਰੇ ਸਖਤ ਹੋਵੇਗੀ। ਇਸ ਤੋਂ ਇਲਾਵਾ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀਆਂ ਗੱਲਾਂ ਦਾ ਹਵਾਲਾ ਵੀ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਦੇ ਦਾਅਵੇ ਨੂੰ ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਨੇ ਰੱਦ ਕਰ ਦਿੱਤਾ ਹੈ।
ਉਸ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਦੱਸਿਆ ਕਿ ਕੇਂਦਰ ਸਰਕਾਰ ਦੀ ਤਾਲਾਬੰਦੀ ਕਰਨ ਦੀ ਕੋਈ ਯੋਜਨਾ ਨਹੀਂ ਹੈ। ਅਜਿਹੀਆਂ ਪੋਸਟਾਂ ਜਾਅਲੀ ਹਨ। ਪੀਆਈਬੀ ਦੇ ਫੈਕਟਚੈਕ ਟਵਿੱਟਰ ਹੈਂਡਲ ਨੇ ਟਵੀਟ ਕੀਤਾ, "ਅ ਫ ਵਾ ਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹੋ।"

EmoticonEmoticon