15 June 2020

ਹੁਣੇ ਹੁਣੇ ਇਸ ਜਗ੍ਹਾ ਆਏ ਮੁਲਾਜ਼ਮਾਂ ਸਮੇਤ 8 ਨਵੇਂ ਕੋਰੋਨਾ ਮਰੀਜ਼

Tags

ਐਤਵਾਰ ਨੂੰ ਜਲੰਧਰ 'ਚ 18 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਦਾ ਕਹਿਰ ਜਾਰੀ ਹੈ। ਸਵੇਰੇ 4 ਪੁਲਿਸ ਮੁਲਾਜ਼ਮਾਂ ਸਮੇਤ 8 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ।  ਇਸ ਤੋਂ ਪਹਿਲਾਂ ਐਤਵਾਰ ਨੂੰ 18 ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾਣ ਨਾਲ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਇਨ੍ਹਾਂ 18 ਲੋਕਾਂ 'ਚੋਂ ਕੋਟ ਸਦੀਕ ਦੀ ਉਹ ਔਰਤ ਵੀ ਸ਼ਾਮਲ ਹੈ ਜਿਸ ਦੀ ਵੀਰਵਾਰ ਨੂੰ ਸਿਵਲ ਹਸਪਤਾਲ 'ਚ ਮੌਤ ਹੋ ਚੁੱਕੀ ਹੈ। ਐਤਵਾਰ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਦਬਾਅ ਪਾਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਆਪਣੀ

ਦੇਖ-ਰੇਖ 'ਚ ਉਸ ਦਾ ਅੰਤਿਮ ਸੰਸਕਾਰ ਕਰਵਾਇਆ ਤੇ ਦੇਰ ਰਾਤ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪਰਿਵਾਰਕ ਮੈਂਬਰ ਵੀ ਦਹਿਸ਼ਤ 'ਚ ਆ ਗਏ ਹਨ। ਚਾਰ ਪੁਲਿਸ ਮੁਲਾਜ਼ਮਾਂ 'ਚੋਂ ਇਕ ਅੰਮ੍ਰਿਤਸਰ ਤੇ ਇਕ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਤਾਜ਼ਾ ਮਾਮਲਿਆਂ ਨਾਲ ਜ਼ਿਲ੍ਹੇ ਵਿਚ ਪੀੜਤਾਂ ਦੀ ਗਿਣਤੀ ਵਧ ਕੇ 348 ਹੋ ਗਈ ਹੈ।


EmoticonEmoticon