ਦਿੱਲੀ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ। ਵੀਰਵਾਰ ਨੂੰ ਕੋਰੋਨਾ ਨਾਲ ਸਭ ਤੋਂ ਵੱਧ 65 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੇ ਅਨੁਸਾਰ ਹੁਣ ਤੱਕ ਇੱਕ ਦਿਨ ਵਿੱਚ ਮਰਨ ਵਾਲਿਆਂ ਦੀ ਇਹ ਸਭ ਤੋਂ ਵੱਧ ਸੰਖਿਆ ਹੈ। ਇਸ ਨਾਲ ਹੁਣ ਤਕ ਕੁੱਲ 1085 ਵਿਅਕਤੀਆਂ ਦੀ ਮੌ ਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ‘ਤੇ ਮੌਤਾਂ ਦੇ ਅੰਕੜੇ ਲੁਕਾਉਣ ਦਾ ਵੀ ਦੋ ਸ਼ ਹੈ। ਵੀਰਵਾਰ ਨੂੰ ਤਿੰਨ ਨਗਰ ਨਿਗਮਾਂ ਨੇ ਕਿਹਾ ਕਿ ਮਾਰਚ ਤੋਂ 10 ਜੂਨ ਤੱਕ, ਤਿੰਨੇ ਨਗਰ ਨਿਗਮਾਂ ਵਿਚ ਕੋਰੋਨਾ ਨਾਲ ਮਰਨ ਵਾਲੇ 2098 ਲੋਕਾਂ ਦਾ ਅੰਤਮ ਸੰਸਕਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਦਿੱਲੀ ਸਰਕਾਰ ਦੇ ਅਧਿਕਾਰਤ ਅੰਕੜਿਆਂ ਅਨੁਸਾਰ, ਇਸ ਮਹਾਂਮਾਰੀ ਕਾਰਨ ਸਿਰਫ 1085 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵੀਰਵਾਰ ਰਾਤ ਨੂੰ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਦੇ ਅਨੁਸਾਰ ਹੁਣ ਦਿੱਲੀ ਵਿੱਚ ਕੋਰੋਨਾ ਦੇ ਕੁਲ 34687 ਮਾਮਲੇ ਸਾਹਮਣੇ ਆ ਰਹੇ ਹਨ। ਇਸ ਮਹਾਂ ਮਾ ਰੀ ਦੀ ਲਪੇਟ ਵਿਚ ਆ ਕੇ ਆਪਣੀ ਜਾ ਨ ਗਵਾ ਚੁੱਕੇ ਲੋਕਾਂ ਦੀ ਗਿਣਤੀ 1085 ਹੋ ਗਈ ਹੈ। ਬੁਲੇਟਿਨ ਦੇ ਅਨੁਸਾਰ 12731 ਮਰੀਜ਼ ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਜਦਕਿ ਅਜੇ ਵੀ 20871 ਐਕਟਿਵ ਕੇਸ ਹਨ। ਓਥੇ ਹੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਦੇ ਹਾਲਾਤ ਬੁਰੇ ਹੋ ਰਹੇ ਗਏ ਹਨ।
ਉਨ੍ਹਾਂ ਕਿਹਾ ਕਿ ਇੱਥੇ ਹਸਪਤਾਲਾਂ ਵਿਚ ਬੈੱਡ ਤਾਂ ਮਿਲਣੇ ਹੀ ਨਹੀਂ ਪਰ ਕੋਰੋਨਾ ਨਾਲ ਮ ਰੇ ਵਿਅਕਤੀ ਦਾ ਅੰਤਿਮ ਸਸਕਾਰ ਕਰਨ ਲਈ ਜਗ੍ਹਾ ਲੈਣ ਲਈ ਸਿਫਾਰਸ਼ ਲਾਉਣੀ ਪੈਂਦੀ ਹੈ। ਸਿਰਸਾ ਨੇ ਕਿਹਾ ਕਿ ਮੈਂ ਦਿੱਲੀ ਦੇ ਸੀ ਐਮ ਅਰਵਿੰਦ ਕੇਜਰੀਵਾਲ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੀਆਂ ਸੜਕਾਂ ਉੱਤੇ ਖੁਦ ਜਾ ਕੇ ਦੇਖੋ ਕੀ ਹਾਲ ਹੋ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਹਸਪਤਾਲ ਵਿਚ ਬੈੱਡ ਵੀ ਨਹੀਂ ਮਿਲ ਰਿਹਾ ਹੈ। ਸਿਰਸਾ ਨੇ ਕਿਹਾ ਜੇਕਰ ਦਿੱਲੀ ਵੱਲ ਧਿਆਨ ਨਾ ਦਿੱਤਾ ਤਾਂ ਲਾ ਸ਼ਾਂ ਸੜਕਾਂ ਉਤੇ ਆ ਜਾਣਗੀਆ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਦਿੱਲੀ ਬਰਬਾਦ ਹੋ ਰਹੀ ਹੈ। ਲੋਕਾਂ ਨੂੰ ਬਚਾਉ ਨਹੀਂ ਸਭ ਬਰਬਾਦ ਹੋ ਜਾਵੇਗਾ।

EmoticonEmoticon