18 June 2020

ਪੰਜਾਬ ਦੇ ਇਸ ਵੱਡੇ ਹਸਪਤਾਲ ਵਿੱਚ ਫੁੱਟਿਆ ਕੋਰੋਨਾ ਦਾ ਪਹਾੜ

Tags

ਪਟਿਆਲਾ ਜ਼ਿਲ੍ਹੇ 'ਚ ਅੱਜ 12 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ 11 ਮਰੀਜ਼ ਰਜਿੰਦਰਾ ਹਸਪਤਾਲ ਨਾਲ ਸਬੰਧਿਤ ਹਨ। ਜਿਨ੍ਹ'ਚਾਂ ਡਾਕਟਰ, 6 ਨਰਸਾਂ ਅਤੇ 2 ਅਟੈਂਡੈਂਟ ਅਤੇ 2 ਹੋਰ ਮੁਲਾਜ਼ਮ ਹਨ। ਜਦੋਂ ਕਿ ਇਕ ਰਾਜਿੰਦਰਾ ਹਸਪਤਾਲ ਵਿਚ ਦਾਖਲ ਮਰੀਜ਼ ਹੈ। ਕੁਲ ਗਿਣਤੀ 193 ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 274 ਨੈਗੇਟਿਵ ਅਤੇ 12 ਕੋਵਿਡ ਪਾਜ਼ੀਟਿਵ ਪਾਏ ਗਏ ਹਨ ।

ਜਿਨ੍ਹਾਂ ਵਿਚ 11 ਰਜਿੰਦਰਾ ਹਸਪਤਾਲ ਦੀਆਂ ਨਰਸਾਂ ਅਤੇ ਮੁਲਾਜ਼ਮ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਰਿਪੋਰਟ ਆਈ ਹੈ ਜਿਸ ‘ਚੋਂ 274 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਅਤੇ 12 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸ ਦਈਏ ਕਿ ਸੂਬੇ ‘ਚ ਬੀਤੇ ਦਿਨ ਕੋਰੋਨਾ ਦੇ 126 ਨਵੇਂ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ 40 ਮਾਮਲੇ ਲੁਧਿਆਣਾ ‘ਚ ਤੇ 31 ਜਲੰਧਰ ‘ਚ ਦਰਜ ਕੀਤੇ ਗਏ ਹਨ।


EmoticonEmoticon