ਕਈ ਦਿਨਾਂ ਤੋਂ ਪੰਜਾਬ ਵਿੱਚ ਇਹ ਅਫਵਾਹਾਂ ਸਨ ਕਿ ਪੰਜਾਬ ਸਰਕਾਰ ਲਾਕਡਾਊਨ ਨੂੰ ਫਿਰ ਤੋਂ ਲਾਗੂ ਕਰ ਸਕਦੀ ਹੈ। ਚੰਡੀਗੜ੍ਹ ਵਿੱਚ ਪੰਜਾਬ ਦੇ ਸਿਹਤ ਮੰਤਰੀ, ਬਲਬੀਰ ਸਿੱਧੂ ਨੇ ਕਿਹਾ ਕੇ ਪੰਜਾਬ ਵਿੱਚ ਲਾਕਡਾਊਨ ਨਾ ਲੱਗਣਾ ਤੇ ਨਾ ਹੀ ਲਾਉਣਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਲਈ ਜਾਗਰੂਕ ਕਰਨਗੇ ਪਰ ਲਾਕਡਾਊਨ ਨਹੀਂ ਲਗਾਉਣਗੇ।ਕੋਰੋਨਾ ਸੰਕਟ ਨੂੰ ਵੇਖ ਦੇ ਹੋਏ ਕੇਂਦਰ ਸਰਕਾਰ ਵੱਲੋਂ ਗਰੀਬ ਜਨਤਾ ਦੇ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸ਼ੁਰੂ ਕੀਤੀ ਗਈ ਸੀ।
ਇਸ ਯੋਜਨਾ ਦੇ ਤਹਿਤ ਗਰੀਬਾਂ ਨੂੰ ਫ੍ਰੀ ਰਾਸ਼ਨ ਦਿੱਤਾ ਜਾ ਰਿਹਾ ਸੀ, ਹੁਣ ਸੀਐੱਮ ਕੈਪਟਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
EmoticonEmoticon