ਤਰਨਤਾਰਨ 'ਚ ਕੋਰੋਨਾ ਵਾਇਰਸ ਕਾਰਨ ਅੱਜ ਦੂਜੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਇੱਥੇ ਅੱਜ ਪੰਜਾਬ ਪੁਲਿਸ ਦੇ ਏ.ਐੱਸ.ਆਈ. ਸੁਖਦਿਆਲ ਸਿੰਘ (55) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਸਨ। ਏ.ਐੱਸ.ਆਈ ਸੁਖਦਿਆਲ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਗਲਵਾਲਾ ਵਿਖੇ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਅੱਜ ਤਰਨਤਾਰਨ 'ਚ ਦੋ ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਏਐੱਸਆਈ ਸੁਖਦਿਆਲ ਸਿੰਘ ਦੀ ਘੱਲੂਘਾਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਡਿਊਟੀ ਲੱਗੀ ਹੋਈ ਸੀ।
ਉਸੇ ਦਿਨ ਤੋਂ ਹੀ ਉਸ ਦੀ ਹਾਲਤ ਵਿਗੜਦੀ ਜਾ ਰਹੀ ਸੀ। ਜਿਸ ਕਰਕੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ।ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਸੀ। ਇਥੇ ਦੱਸ ਦੇਈਏ ਕਿ ਤਰਨਤਾਰਨ 'ਚ ਹੁਣ ਤੱਕ 'ਚ ਕੁੱਲ 177 ਕੋਰੋਨਾ ਦੇ ਪੌਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚੋਂ 168 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ 'ਚ ਹੁਣ ਤੱਕ ਕੁੱਲ੍ਹ 64 ਲੋਕਾਂ ਦੀ ਮੌਤ ਹੋ ਗਈ ਹੈ।

EmoticonEmoticon