10 June 2020

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਡੀਜੀਪੀ ਲਾਉਣ ਦੀ ਸਿਫਾਰਿਸ਼

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਖ਼ਿਲਾਫ਼ ਪੁਲਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਵਿਰੋਧ ਪ੍ਰਗਟਾਉਂਦਿਆਂ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਇੰਨਾ ਹੀ ਇੱਜ਼ਤ-ਮਾਣ ਦੇਣਾ ਹੈ ਤਾਂ ਉਸ ਨੂੰ ਡੀ. ਜੀ. ਪੀ. ਬਣਾ ਕੇ ਪੰਜਾਬ ਪੁਲਸ ਦਾ ਮੁਖੀ ਥਾਪ ਦੇਣਾ ਚਾਹੀਦਾ ਹੈ। ਐਡਵੋਕੇਟ ਹਾਕਮ ਸਿੰਘ, ਆਰ.ਟੀ.ਆਈ. ਐਕਟਿਵਿਸਟ ਕੁਲਦੀਪ ਸਿੰਘ ਖਹਿਰਾ, ਪਰਵਿੰਦਰ ਸਿੰਘ ਕਿੱਤਣਾ ਅਤੇ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਵੱਲੋਂ ਭੇਜੇ ਗਏ ਪੱਤਰ ਵਿੱਚ ਪੰਜਾਬ ਪੁਲਿਸ ਦੀ ਮੂਸੇਵਾਲਾ ਉਤੇ ਮਿਹਰਬਾਨੀ ਅਤੇ ਮਿਲੀਭੁਗਤ ਦੀਆਂ ਕਈ ਉਦਾਹਰਣਾਂ ਦਿੱਤੀਆਂ ਗਈਆਂ ਹਨ।

ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਤੇ ਵਿਅੰਗ ਕਸਦਿਆਂ ਲਿਖਿਆ ਗਿਆ ਹੈ- ਆਪ ਜੀ ਅਤੇ ਆਪ ਜੀ ਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਤੇ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ, ਉਸ ਦੇ ਮੁਤਾਬਕ ਆਪ ਜੀ ਨੂੰ ਯੋਗ ਸੁਝਾਅ ਦੇਣਾ ਸਾਡਾ ਵੀ ਫ਼ਰਜ਼ ਬਣਦਾ ਹੈ। ਇਥੇ ਦੱਸਣਯੋਗ ਹੈ ਕਿ ਇਨ੍ਹਾਂ ਸਮਾਜਿਕ ਕਾਰਕੁੰਨਾਂ ਨੇ ਸਿੱਧੂ ਮੂਸੇ ਵਾਲਾ ਖ਼ਿਲਾਫ਼ ਦਰਜ ਕੇਸਾਂ 'ਚ ਸ਼ਿਕਾਇਤਕਰਤਾ ਬਣਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਵੀ ਲਗਾਈ ਹੋਈ ਹੈ।


EmoticonEmoticon