1 June 2020

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਕਰਤੀ ਬਿਜਲੀ ਸਸਤੀ

Tags

ਪੰਜਾਬ ਸਰਕਾਰ ਨੇ ਕੋਰੋਨਾ ਸੰ ਕ ਟ ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਅੰਦਰ ਬਿਜਲੀ ਦੇ ਰੇਟ ਘੱਟ ਕਰ ਦਿੱਤੇ ਹੈ ਜਿਸ ਦੇ ਤਹਿਤ ਘੇਰਲੂ ਉਪਭੋਗਤਾਵਾਂ ਜਿਸ ਬਿਜਲੀ ਦਾ ਲੋਡ 50 ਵਾਟ ਹੈ ਤੇ 100 ਯੂਨਿਟ ਤਕ ਖਪਤ ਕਰਦੇ ਹਨ ਹੁਣ 50 ਪੈਸੇ ਪ੍ਰਤੀ ਯੂਨਿਟ ਦੀ ਰਾਹਤ ਦਿੱਤੀ ਗਈ ਹੈ।

ਜਦੋ ਕੇ ਜੋ 100 ਤੋਂ 300 ਯੂਨਿਟ ਤਕ ਬਿਜਲੀ ਦੀ ਖਪਤ ਕਰਦੇ ਹੈ ਉਨ੍ਹਾਂ ਨੂੰ 25 ਪੈਸੇ ਦੀ ਕਟੌਤੀ ਕੀਤੀ ਗਈ ਹੈ ਇਸ ਨਾਲ 354 . 82 ਕਰੋੜ ਦੀ ਉਪਭੋਗਤਾਵਾਂ ਨੂੰ ਰਾਹਤ ਮਿਲੇਗੀ ਛੋਟੇ ਦੁਕਾਨਦਾਰਾਂ ਦੀ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ।


EmoticonEmoticon