ਪਿਛਲੇ 17 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਜਿਸ ਨਾਲ ਕੀਮਤਾਂ 7-8 ਰੁਪਏ ਵੱਧ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਤੇ ਡੀਜ਼ਲ 'ਤੇ ਵੈਟ ‘ਚ ਹੋਏ ਵਾਧੇ ਨੂੰ ਵਾਪਸ ਲੈਣਾ ਚਾਹੀਦਾ ਹੈ। ਸੁਖਬੀਰ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੂੰ ਵੀ ਪੈਟਰੋਲੀਅਮ 'ਤੇ ਵੈਟ ‘ਚ ਕੀਤੇ ਵਾਧੇ ਨੂੰ ਸੂਬੇ ਦੇ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਦੇ ਹਿੱਤ ‘ਚ ਵਾਪਸ ਲੈਣਾ ਚਾਹੀਦਾ ਹੈ। ਰਾਜ ਸਰਕਾਰ ਨੇ ਪੈਟਰੋਲ ਦੀ ਕੀਮਤ ‘ਚ 3.20 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ ‘ਚ 2.53 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਪੰਜਾਬ ਸਰਕਾਰ ਇਹ ਵੀ ਸਮਝ ਚੁੱਕੀ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਪਰਵਾਸੀ ਮਜ਼ਦੂਰਾਂ ਕਾਰਨ ਝੋਨੇ ਦੀ ਬਿਜਾਈ ਲਈ ਲੇਬਰ ਦੇ ਖਰਚੇ ਦੁੱਗਣੇ ਕਰਨੇ ਪੈ ਰਹੇ ਹਨ, ਇਸ ਲਈ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲਾ ਲੈਣਾ ਚਾਹੀਦਾ ਹੈ। ਸੁਖਬੀਰ ਨੇ ਕਿਹਾ ਕਿ " 16 ਦਿਨਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਕਾਰਨ ਦੇਸ਼ ਦੀ ਆਰਥਿਕਤਾ ਡੋਲ ਗਈ ਹੈ। ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਪਹਿਲਾਂ ਹੀ ਲੇਬਰ ਚਾਰਜ ‘ਚ ਵਾਧਾ ਹੋਇਆ ਸੀ। ਹੁਣ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕਰੇਗਾ, ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। " ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ‘ਚ ਆਪਣੀ ਭਾਈਵਾਲ ਭਾਜਪਾ ਸਰਕਾਰ ਨੂੰ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਵਾਪਸ ਲੈਣ ਲਈ ਕਿਹਾ ਹੈ।
EmoticonEmoticon