17 June 2020

ਚੀਨ ਦੇ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਲਈ ਮੁੱਖ ਮੰਤਰੀ ਕੈਪਟਨ ਦਾ ਵੱਡਾ ਐਲਾਨ

Tags

ਲੱਦਾਖ ਦੀ ਗਲਵਾਨ ਵਾਦੀ ਵਿੱਚ ਹੋਏ ਟਕਰਾਅ ‘ਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੀ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ ਹੀ ਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਮਨਦੀਪ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦਾ ਵਾਸੀ ਸੀ ਜਦਕਿ ਸਤਨਾਮ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੋਜਰਾਜ ਨਾਲ ਸਬੰਧਤ ਸੀ।ਇਸੇ ਤਰ੍ਹਾਂ ਦੋ ਅਣਵਿਆਹੇ ਸ਼ਹੀਦਾਂ ਵਿੱਚ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇ ਵਾਲਾ ਡੋਗਰਾ ਦੇ ਸਿਪਾਹੀ ਗੁਰਜੇਤ ਸਿੰਘ ਅਤੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲੇਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿੱਚ 5 ਲੱਖ ਰੁਪਏ) ਦਿੱਤੇ ਜਾਣਗੇ। ਸਿਪਾਹੀ ਗੁਰਬਿੰਦਰ ਸਿੰਘ 3 ਪੰਜਾਬ ਰੈਜੀਮੈਂਟ ਨਾਲ ਸਬੰਧਤ ਸਨ।


EmoticonEmoticon