26 July 2020

ਸਕੂਲ ਫੀਸਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ,ਖੁਸ਼ ਕਰਤੇ ਜਵਾਕਾਂ ਦੇ ਮਾਪੇ! ਚਿਹਰੇ 'ਤੇ ਆਈ ਰੌਣਕ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਕੋਵਿਡ ਸੰਕਟ ਕਰਕੇ ਸੂਬੇ ਅੰਦਰ ਸਰਕਾਰੀ ਸਕੂਲ ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦਾ ਵੀ ਐਲਾਨ ਕੀਤਾ ਗਿਆ ਜੋ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰਕੇ ਇਸ ਆਧਾਰ ‘ਤੇ ਕੋਵਿਡ ਸੰਕਟ ਦਰਮਿਆਨ ਪ੍ਰੋਮੋਟ ਨਹੀਂ ਹੋ ਸਕੇ। ਉਨਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਇਨਾਂ ਦੇ ਭਵਿੱਖ ‘ਤੇ ਮਾੜਾ ਅਸਰ ਨਾ ਹੋਵੇ, ਸੂਬਾ ਸਰਕਾਰ ਵੱਲੋਂ ਇਨਾਂ ਵਿਦਿਆਰਥੀਆਂ ਨੂੰ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦੀ ਆਗਿਆ ਦੇਣ ਦਾ ਫੈਸਲਾ ਲਿਆ ਗਿਆ ਹੈ ਪਰ ਹਾਲਾਤ ਆਮ ਵਰਗੇ ਹੋਣ ‘ਤੇ ਇਨਾਂ ਲਈ ਪ੍ਰੀਖਿਆਵਾਂ ਦੇਣੀਆ ਜ਼ਰੂਰੀ ਹੋਣਗੀਆਂ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ‘ਕੈਪਟਨ ਨੂੰ ਸਵਾਲ’ ਪ੍ਰੋਗਾਰਮ ਦੌਰਾਨ ਕੀਤੇ ਗਏ। ਉਨਾਂ ਬਾਰਵੀਂ ਜਮਾਤ ਵਿੱਚੋਂ 98 ਫੀਸਦ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ ਪ੍ਰਤੀ ਵਿਦਿਆਰਥੀ 5100 ਰੁਪਏ ਦੇ ਨਕਦ ਇਨਾਮ ਦਾ ਵੀ ਐਲਾਨ ਕੀਤਾ। ਇਸ ਸਾਲ ਫੇਰ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡਣ ਲਈ ਸਰਕਾਰੀ ਸਕੂਲਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ 94.32 ਪਾਸ ਫੀਸਦ ਸਕੂਲ ਬੋਰਡ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵਧੇਰੇ ਹੈ। ਕੋਵਿਡ ਸੰਕਟ ਕਰਕੇ ਪੈਦਾ ਹੋਏ ਵਿਪਰੀਤ ਹਾਲਾਤਾਂ ਦੇ ਬਾਵਜੂਦ ਮਿਹਨਤ ਕਰਨ ਵਾਲੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਸਿਰ ਇਸਦਾ ਸਿਹਰਾ ਬੰਨਦਿਆਂ, ਮੁੱਖ ਮੰਤਰੀ ਵੱਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ।


EmoticonEmoticon