ਪੰਜਾਬੀ ਗਾਇਕ ਆਰ ਨੇਤ ਨੇ ਕੁਝ ਵਿਅਕਤੀਆਂ ਖ਼ਿਲਾਫ਼ ਉਸ ਨਾਲ ਹੱਥੋਂਪਾਈ ਕਰਨ ਦੀ ਸ਼ਿਕਾਇਤ ਦਿੱਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਸਰਨ, ਅਰਮਾਨ, ਮਾਹੀ, ਜੋਬਨ, ਮੰਗਲ, ਸਹਿਜਪਾਲ ਅਤੇ ਹੋਰਨਾਂ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਵਿਅਕਤੀ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਮਟੌਰ ਥਾਣਾ ਦੇ ਐਸਐਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਗਾਇਕ ਆਰ ਨੇਤ (ਨੇਤਰਾਮ ਪੁੱਤਰ ਸਤਪਾਲ ਸ਼ਰਮਾ ਵਾਸੀ ਧਰਮਪੁਰਾ, ਮਾਨਸਾ) ਨੇ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਇੱਥੋਂ ਦੇ ਸੈਕਟਰ-70 ਸਥਿਤ ਹੋਮਲੈਂਡ ਮੈਗਾ ਹਾਊਸਿੰਗ ਸੁਸਾਇਟੀ ਵਿੱਚ ਰਹਿੰਦਾ ਹੈ। ਉਸ ਨੇ ਉਕਤ ਵਿਅਕਤੀਆਂ ਤੋਂ ਇਕ ਗਾਣੇ ਦੀ ਵੀਡੀਓ ਤਿਆਰ ਕਰਵਾਈ ਸੀ ਜਿਸ ਬਦਲੇ ਉਨ੍ਹਾਂ ਨੇ ਉਸ ਕੋਲੋਂ 3.50 ਲੱਖ ਰੁਪਏ ਜ਼ਿਆਦਾ ਵਸੂਲ ਲਏ। ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਉਸ ਨਾਲ ਲੜਾਈ ਝਗੜਾ ਕਰਨ ’ਤੇ ਉਤਾਰੂ ਹੋ ਗਏ ਅਤੇ ਦੇਖਦੇ ਹੀ ਦੇਖਦੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸ ਦੌਰਾਨ ਜਿਵੇਂ ਹੀ ਉਸ ਦੇ ਦੋਸਤ ਵੀਰਇੰਦਰ ਸਿੰਘ ਕਾਰੂ ਨੇ ਬਚਾਅ ਕਰਦਿਆਂ ਝਗੜਾ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆ ਤੇ ਫਰਾਰ ਹੋ ਗਏ। ਪੁਲੀਸ ਦਾ ਕਹਿਣਾ ਹੈ ਕਿ ਜੋ ਵੀ ਕਸੂਰਵਾਰ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

EmoticonEmoticon