29 August 2020

ਕਿਸਾਨਾਂ ਨੇ ਕੱਢਿਆ ਮੁਲਾਜ਼ਮਾਂ ਦਾ ਕਰੋਨਾ ਵਾਲਾ ਭੂਤ!

Tags

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਹੇਠ ਭਵਾਨੀਗੜ੍ਹ ਬਲਾਕ ਦੇ ਕਰੀਬ 30 ਪਿੰਡ ਵਿੱਚ ਪੱਕੇ ਮੋਰਚੇ ਲਾਏ ਗਏ ਜਿਸ ਵਿੱਚ ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ। ਕਿਸਾਨਾਂ ਨੇ ਆਖਿਆ ਕਿ ਮੋਦੀ ਹਕੂਮਤ ਖਿ-ਲਾ-ਫ ਸੰ-ਘ-ਰ-ਸ਼ ਨੂੰ ਤਿੱ-ਖਾ ਰੂਪ ਦਿੰਦਿਆਂ 25 ਤੋਂ 29 ਅਗਸਤ ਤੱਕ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ- ਭਾਜਪਾ ਦੇ ਮੰਤਰੀਆਂ, ਸੰਸਦ ਮੈਬਰਾਂ ਅਤੇ ਵਿਧਾਇਕਾਂ ਦੇ ਘਿ-ਰਾ-ਓ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ

ਤੇ ਸੱਤਾਧਾਰੀ ਨੁਮਾਇੰਦਿਆਂ ਲਈ 'ਪਿੰਡਾਂ ਵਿੱਚ ਕੋਈ ਦਾਖਲਾ ਨਹੀਂ' ਦੇ ਲਿਖਤੀ ਬੈਨਰ ਪਿੰਡਾਂ ਦੇ ਮੁੱਖ ਰਸਤਿਆਂ ‘ਤੇ ਲ-ਟ-ਕਾ ਕੇ ਜਨਤਕ ਨਾਕਾਬੰਦੀ ਕੀਤੀ ਜਾ ਰਹੀ ਹੈ, ਨਾਲ ਹੀ ਬਾਕੀ ਰਸਤਿਆਂ ‘ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੋਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਕਿਸਾਨਾਂ ਸਿਰ ਖੇਤੀ ਆਰਡੀਨੈਂਸ ਮੜ੍ਹ ਕੇ ਕਿਸਾਨ ਵਿ-ਰੋ-ਧੀ ਹੋਣ ਦਾ ਸਬੂਤ ਦੇ ਰਹੀ ਹੈ।


EmoticonEmoticon