28 August 2020

ਵੱਡੀ ਖਬਰ: ਪੰਜਾਬ ਵਿਧਾਨ ਸਭਾ ਵਿੱਚ ਅੱਜ ਹੋਇਆ ਇਹ ਵੱਡਾ ਮਤਾ ਪਾਸ

Tags

ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿ-ਲਾ-ਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ 'ਚ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸ਼ੁੱਕਰਵਾਰ ਨੂੰ ਹੋ ਰਹੇ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸਾਂ ਖਿ-ਲਾ-ਫ਼ ਸੂਬਾ ਸਰਕਾਰ ਨੇ ਮਤਾ ਲਿਆਉਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਖਿ-ਲਾ-ਫ਼ ਸਰਬ ਪਾਰਟੀ ਮੀਟਿੰਗ ਅਤੇ ਕਿਸਾਨ ਜਥੇਬੰਦੀਆਂ ਨਾਲ ਬੈਠਕ ਦੌਰਾਨ ਵੀ ਆਰਡੀਨੈਂਸਾਂ ਖਿ-ਲਾ-ਫ਼ ਮਤੇ ਪਵਾਏ ਸਨ।

ਕਿਸਾਨ ਜਥੇਬੰਦੀਆਂ ਅਤੇ ਬਾਕੀ ਵਿਰੋਧੀ ਪਾਰਟੀਆਂ ਵਿਧਾਨ ਸਭਾ ਵਿੱਚ ਮਤਾ ਲਿਆਉਣ ਦੀ ਲਗਾਤਾਰ ਮੰਗ ਕਰਦੀਆਂ ਆ ਰਹੀਆਂ ਹਨ। ਕੇਵਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਹੀ ਆਰਡੀਨੈਂਸਾਂ ਦਾ ਸਮਰਥਨ ਕਰਦੀਆਂ ਆ ਰਹੀਆਂ ਹਨ। ਸੰਵਿਧਾਨਕ ਲੋੜ ਪੂਰੀ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਜ਼ਰੂਰੀ ਸੀ ਅਤੇ ਇੱਕ ਰੋਜ਼ਾ ਸੈਸ਼ਨ ਦੌਰਾਨ ਹੀ ਸਰਕਾਰ ਪੰਜ ਆਰਡੀਨੈਂਸ ਲਿਆਉਣ ਤੋਂ ਇਲਾਵਾ ਹੋਰ ਕੁੱਝ ਕੰਮਕਾਜ ਕਰਨਾ ਚਾਹੁੰਦੀ ਹੈ। ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ।


EmoticonEmoticon