31 August 2020

ਕੈਪਟਨ ਸਰਕਾਰ ਦਾ ਨਵਾਂ ਫੈਸਲਾ, ਹੋਰ ਔਖੇ ਹੋਣਗੇ ਲੋਕ

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮ-ਹਾਂ-ਮਾ-ਰੀ ਦੇ ਦੌਰ ‘ਚ ਸਿਹਤ ਸਹੂਲਤਾਂ ਦੇ ਖਰਚੇ ਵਧਾਉਣ ਦਾ ਫੈਸਲਾ ਲੈ ਕੇ ਮੁ-ਸੀ-ਬ-ਤ ਦਾ ਸਾਹਮਣਾ ਕਰ ਰਹੇ ਪੰਜਾਬੀਆਂ ‘ਤੇ ਇਕ ਹੋਰ ਬੋ-ਝ ਵਧਾ ਦਿੱਤਾ ਹੈ, ਜਦੋਂ ਕਿ ਚਾਹੀਦਾ ਇਹ ਸੀ ਕਿ ਸਰਕਾਰ ਇਸ ਕੋਰੋਨਾ ਕਾਲ ਦੌਰਾਨ ਲੋਕਾਂ ਨੁੰ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ।   ਉਨਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੂਰਨ ਤੌਰ ‘ਤੇ ਲੋਕ ਵਿ-ਰੋ-ਧੀ ਹੈ। ਜਦੋਂ ਕਿ ਸਰਕਾਰ ਨੂੰ ਅਜਿਹੇ ਮੌਕਿਆਂ ‘ਤੇ ਲੋਕਾਂ ਦੀ ਬਾਂਹ ਫੜਨ ਦੀ ਲੋੜ ਹੈ ਨਾ ਕਿ ਉਨਾਂ ‘ਤੇ ਵਾਧੂ ਬੋਝ ਪਾਉਣ ਦੀ। ਉਨਾਂ ਕਿਹਾ ਕਿ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਹੁਣ ਅੰਬੂਲੈਂਸ ਦਾ ਕਿਰਾਇਆ ਤਿੰਨ ਗੁਣਾ ਵਧਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਛੋਟੇ ਮੋਟੇ ਅਪਰੇਸ਼ਨਾਂ ਲਈ ਪਹਿਲਾਂ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਫੀਸ ਦੇਣੀ ਪਵੇਗੀ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਾ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੂਬੇ ਵਿਚ ਸਿਹਤ ਸਹੂਲਤਾਂ ਤੋਂ ਵਸੂਲੀ ਜਾਣ ਵਾਲੇ ਚਾਰਜਿੰਗ ਚੁੱਪ ਚੁਪੀਤੇ ਵਧਾ ਦਿੱਤੇ ਹਨ, ਜਦੋਂ ਕਿ ਪੰਜਾਬ ਵਿਚ ਇਸ ਸਮੇਂ ਕੋਰੋਨਾ ਵਰਗੀ ਮ-ਹਾਂ-ਮਾ-ਰੀ ਸਿਖਰਾਂ ‘ਤੇ ਹੈ। ਵਿਧਾਇਕ ਅਰੋੜਾ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਵਾਅਦੇ ਤਾਂ ਬਹੁਤ ਕਰਦੀ ਹੈ, ਪਰ ਅਸਲ ਵਿਚ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਕਰਦੀ। ਪੰਜਾਬ ਇੱਕ ਵੈਲਫ਼ੇਅਰ ਸੂਬਾ ਹੈ ਪਰ ਰਾਜਾ ਅਮਰਿੰਦਰ ਸਿੰਘ ਦੀ ਸਰਕਾਰ ਇਕ ਵਪਾਰੀ ਦੀ ਤਰਾਂ ਪੇਸ਼ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਪਲਾਜ਼ਮਾ ਥੈਰੇਪੀ ਦੇ 20,000 ਪ੍ਰਤੀ ਯੂਨਿਟ ਚਾਰਜ ਕਰਨ ਦੀ ਘੋ-ਸ਼-ਣਾ ਕੀਤੀ ਸੀ ਪਰੰਤੂ ਆਮ ਆਦਮੀ ਪਾਰਟੀ ਦੇ ਵਿ-ਰੋ-ਧ ਤੋਂ ਡ-ਰ-ਦਿ-ਆਂ ਉਹ ਫੈਸਲਾ ਵਾਪਿਸ ਲੈਣਾ ਪਿਆ।


EmoticonEmoticon