ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੋਮਵਾਰ ਨੂੰ ਦੋਰਾਹਾ 'ਚ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਨਾਮ 'ਤੇ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਮੌਜੂਦ ਸਨ। ਉਨ੍ਹਾਂ ਨੇ ਉੱਥੇ ਕਿਹਾ ਕਿ ਜੋ ਲੋਕ ਕੋਰੋਨਾ ਨੂੰ ਲੈ ਕੇ ਪੰਜਾਬ ਵਿੱਚ ਅ-ਫ-ਵਾ-ਹਾਂ ਫੈ-ਲਾ ਰਹੇ ਹਨ, ਉਨ੍ਹਾਂ ਤੇ ਪਰਚਾ ਦਰਜ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿਹਤ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਰਕਾਰੀ ਹਸਪਤਾਲਾਂ 'ਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕਰਦਿਆਂ ਊਨ੍ਹਾਂ ਕਿਹਾ ਕਿ ਇਹ ਘਾਟ ਪੂਰੀ ਕਰਨ ਲਈ 4000 ਅਸਾਮੀਆਂ ਭਰਨ ਦੀ ਪ੍ਰਕਿਰਿਆ ਚਲਾਈ ਗਈ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕਰਕੇ ਹੀ ਸੂਬੇ 'ਚ 37 ਨਵੇਂ ਹਸਪਤਾਲ ਸਾਲ 2020 ਦੇ ਅੰਤ ਤਕ ਚਾਲੂ ਕਰਨ ਦਾ ਟੀਚਾ ਹੈ, ਜਿਨ੍ਹਾਂ 'ਚੋਂ 27 ਦੇ ਕਰੀਬ ਚਾਲੂ ਕਰ ਦਿੱਤੇ ਗਏ ਹਨ। ਦੋਰਾਹਾ ਦਾ ਇਹ ਹਸਪਤਾਲ 9 ਕਰੋੜ ਰੁਪਏ ਦੀ ਲਾਗਤ ਨਾਲ ਅਗਲੇ 15 ਮਹੀਨੇ 'ਚ ਤਿਆਰ ਕਰਨ ਦਾ ਟੀਚਾ ਹੈ। ਜਿਸ ਨਾਲ 50 ਹਜ਼ਾਰ ਤੋਂ ਵਧੇਰੇ ਦੀ ਆਬਾਦੀ ਨੂੰ ਲਾਭ ਹੋਵੇਗਾ।
EmoticonEmoticon