18 September 2020

ਸਕੂਲ ਖੋਲ੍ਹਣ ਬਾਰੇ ਹੁਣ ਦਿੱਲੀ ਤੋਂ ਆਈ ਇਹ ਵੱਡੀ ਖਬਰ


ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਹੁਣ ਇਹ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ਵਿੱਚ 5 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ਸਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿਚ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ।
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲਾਂ ਨੂੰ 5 ਅਕਤੂਬਰ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਵੀਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4432 ਨਵੇਂ ਕੇਸ ਸਾਹਮਣੇ ਆਏ ਤੇ 38 ਲੋਕਾਂ ਦੀ ਮੌ ਤ ਹੋ ਗਈ। ਇਸਦੇ ਨਾਲ ਹੀ ਦਿੱਲੀ ਵਿੱਚ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ 2 ਲੱਖ 34 ਹਜ਼ਾਰ 701 ਹੋ ਗਈ।


EmoticonEmoticon