ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਖੇਤੀ ਬਿੱਲਾਂ ਦੇ ਵਿ-ਰੋ-ਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਫਦ ਰਾਜਪਾਲ ਨੂੰ ਮਿਲਿਆ। ਇਸ ਵਫਦ ’ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁਝ ਕੈਬਨਿਟ ਮੰਤਰੀ ਤੇ ਵਿਧਾਇਕ ਸ਼ਾਮਲ ਸਨ। ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਖੇਤੀ ਸ਼ੋਧ ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾ ਪੰਜਾਬ ਨੂੰ ਭਰੋਸੇ ’ਚ ਲੈਣ ਦੇ ਕੀਤੇ ਗਏ ਦਾਅਵੇ ਨੂੰ ਰੱਦ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵਧਣ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਘਾ-ਤ-ਕ ਸਾਬਤ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੀ ਪੈਰਵੀ ਨਾ ਕੀਤੀ ਜਾਵੇ ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ। ਉਨ੍ਹਾਂ ਕਿਹਾ ਤੁਸੀਂ ਦਿੱਲੀ ਚੱਲੋ, ਮੈਂ ਵੀ ਤੁਹਾਡੇ ਨਾਲ ਚੱਲਾਂਗਾ। ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਲਈ ਲੋਕਾਂ ਦੀ ਨਾ-ਰਾ-ਜ਼-ਗੀ ਦਾ ਫਾਇਦਾ ਚੁੱਕ ਕੇ ਪਾਕਿਸਤਾਨ ਅਮਨ ਸ਼ਾਂ-ਤੀ ਭੰ-ਗ ਕਰਨ ਦੀ ਸ਼-ਰਾ-ਰ-ਤ ਕਰ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖਿ-ਲਾ-ਫ਼ ਵੀ ਹਨ। ਕੈਪਟਨ ਨੇ ਕੇਂਦਰ ਸਰਕਾਰ ਦੇ ਉਸ ਦਾਅਵੇ ਨੂੰ ਰੱ-ਦ ਕਰ ਦਿੱਤਾ ਜਿਸ ਮੁਤਾਬਕ ਸੰਸਦ ਵਿੱਚ ਖੇਤੀਬਾੜੀ ਨਾਲ ਸਬੰਧਤ ਆਰਡੀਨੈਂਸ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਇਸ ਮੌਕੇ ਖੁਰਾਕ, ਉਪਭੋਗਤਾ ਮਾਮਲੇ ਤੇ ਜਨਤਕ ਵੰਡ ਬਾਰੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਵੱਲੋਂ ਸੰਸਦ ’ਚ ਦਿੱਤੇ ਬਿਆਨ ਕਿ ਸਾਰੇ ਮੈਂਬਰ ਰਾਜਾਂ ਦੀ ਸਹਿਮਤੀ ਤੋਂ ਬਾਅਦ ਹੀ ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਨੇ ਆਰਡੀਨੈਸਾਂ ਬਾਰੇ ਫੈਸਲਾ ਕੀਤਾ ਹੈ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੁ-ਪ-ਤ ਢੰਗ ਨਾਲ ਆਰਡੀਨੈਂਸਾਂ ਨੂੰ ਪੇਸ਼ ਕੀਤਾ ਗਿਆ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਹਿੱ-ਤਾਂ ਦੀ ਰਾਖੀ ਦਾ ਕੋਈ ਇਰਾਦਾ ਨਹੀਂ ਸੀ ਤੇ ਉਹ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਲਾਗੂ ਕਰਨ ’ਤੇ ਤੁਲੀ ਹੋਈ ਸੀ, ਜਿਸ ਨੇ ਐਮਐਸਪੀ ਨੂੰ ਹੌਲੀ-ਹੌਲੀ ਵਾਪਸ ਲੈਣ ਅਤੇ ਐਫ ਸੀ ਆਈ ਨੂੰ ਖ-ਤ-ਮ ਕਰਨ ਦੀ ਸਿਫਾਰਸ਼ ਕੀਤੀ ਸੀ।
EmoticonEmoticon