ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿ-ਰਾ-ਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸ਼ਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ,
ਕਾਰਪੋਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖਿ-ਲਾ-ਫ਼ ਅਣਮਿਥੇ ਸਮੇਂ ਦੇ ਧ-ਰ-ਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਂਝ ਉਗਰਾਹਾਂ ਧੜੇ ਨੇ ਰੇਲ ਪਟੜੀਆਂ ਤੋਂ ਧਰਨਾ ਪਹਿਲਾਂ ਹੀ ਉਠਾ ਲਏ ਹਨ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਰੇਲਾਂ ਰੋਕਣ ਨਾਲ ਪੰਜਾਬ ਅੰਦਰ ਕੋਲੇ, ਖਾਦਾਂ ਤੇ ਹੋਰ ਸਾਮਾਨ ਦੀ ਕਮੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ ਕਿ ਅੰ-ਦੋ-ਲ-ਨ ਰੋਕ ਦਿੱਤਾ ਜਾਵੇ। ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਕਿਸਾਨ ਸੰ-ਘ-ਰ-ਸ਼ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀ ਮੰਗਾਂ ਸਿਰੇ ਨਹੀਂ ਚੜ੍ਹਦੀਆਂ ਸੰ-ਘ-ਰ-ਸ਼ ਜਾਰੀ ਰਹੇਗਾ।
EmoticonEmoticon