ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦੇ ਦਿੱਤੀ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ । ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਪਿੰਡ ਸਿੱਧੂਵਾਲ ਵਿਖੇ ਮਾਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖ ਕੇ ਕੀਤੀ। ਤੁਹਾਨੂੰ ਦੱਸ ਦੇਈਏ ਕਿ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਵੀ ਮੌਜੂਦ ਰਹੇ।
ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ 'ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ।
EmoticonEmoticon