ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਕਾਲਾਝਾੜ, ਟੌਲ ਪਲਾਜ਼ਾ ਮਾਝੀ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ ਅੱਜ 46ਵੇਂ ਦਿਨ ਵੀ ਧਰਨੇ ਜਾਰੀ ਰਹੇ। ਇੱਥੇ ਕਿਸਾਨ ਨੇ ਜੋ ਆਪਣੇ ਭਾਸ਼ਣ ਵਿੱਚ ਗੱਲਾਂ ਕੀਤੀਆਂ ਉਹ ਤੁਸੀਂ ਹੇਠਾਂ ਵੀਡੀਓ ਵਿੱਚ ਸੁਣ ਸਕਦੇ ਹੋ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ,
ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਜਸਵੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਸਾਮਰਾਜੀ ਕਾਰਪੋਰੇਟਾਂ ਦੀ ਹੱਥਠੋਕਾ ਬਣ ਚੁੱਕੀ ਮੋਦੀ ਹਕੂਮਤ ਵੱਲੋਂ ਕਿਸਾਨਾਂ ਦੁਆਰਾ ਰੇਲਵੇ ਟਰੈਕ ਰੋਕਣ ਦਾ ਸਰਾਸਰ ਝੂਠਾ ਬਹਾਨਾ ਬਣਾ ਕੇ ਪੰਜਾਬ ਦੀਆਂ ਰੇਲਾਂ ਰੱਦ ਕਰਨ ਦਾ ਤਾਨਾਸ਼ਾਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਦੀ ਤਿਆਰੀ ਪੂਰੇ ਜੋਸ਼ ਨਾਲ ਕੀਤੀ ਜਾ ਰਹੀ ਹੈ। ਧਰਨੇ ਵਿੱਚ ਨਵਜੋਤ ਕੌਰ, ਮੇਵਾ ਸਿੰਘ, ਗੁਰਚਰਨ ਸਿੰਘ ਭਿੰਡਰਾਂ ਕਰਮਚੰਦ ਪੰਨਵਾ, ਹਰਪਾਲ ਸਾਹਿਬਾਂ ਅਤੇ ਗਮਦੂਰ ਸਿੰਘ ਦਿਆਲਪੁਰਾ ਵੀ ਹਾਜ਼ਰ ਸਨ।

EmoticonEmoticon