ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਚੇ-ਤਾ-ਵ-ਨੀ ਦਿੱਤੀ ਹੈ ਕਿ ਜੇਕਰ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਨਾ ਕੀਤੀ ਗਈ ਤਾਂ ਪੰਜਾਬ ਦੇ ਕਿਸਾਨ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਦੇਸ਼ ਦੇ ਹੋਰ ਕਿਸਾਨ ਸੰਗਠਨਾਂ ਨਾਲ ਮਿਲ ਕੇ ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖ਼ੁਰਾਕੀ ਵਸਤਾਂ ਦੀ ਸਪਲਾਈ ਬੰਦ ਕਰ ਦੇਣਗੇ। ਕਿਸਾਨਾਂ ਦੀ ਇਸ ਚੇਤਾਵਨੀ ਮਗਰੋਂ ਟ-ਕ-ਰਾ-ਅ ਹੋਰ ਵਧਣ ਦੇ ਆਸਾਰ ਬਣ ਗਏ ਹਨ। ਉਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਤੋਂ ਬਾਅਦ ਇੱਕ ਕਿਸਾਨਾਂ ਉੱਤੇ ਜ਼ੁ-ਲ-ਮ ਢਾਹ ਰਹੀ ਹੈ।
ਕਿਸਾਨਾਂ ਨੂੰ ਬ-ਰ-ਬਾ-ਦ ਕਰਨ ਲਈ ਖੇਤੀ ਕਾਨੂੰਨ ਬਣਾਇਆ ਤੇ ਹੁਣ ਪਰਾਲ਼ੀ ਸਾ-ੜ ਕੇ ਪ੍ਰਦੂਸ਼ਣ ਫੈਲਾਉਣ ’ਤੇ ਇੱਕ ਕਰੋੜ ਰੁਪਏ ਜੁਰਮਾਨਾ ਤੇ ਪੰਜ ਸਾਲ ਕੈ-ਦ ਦਾ ਕਾਨੂੰਨ ਬਣਾ ਦਿੱਤਾ ਹੈ। ਦਰਅਸਲ ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ-ਰਾਜੇਵਾਲ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਨਾ ਕੀਤੀ ਤਾਂ ਪੰਜਾਬ ਦੇ ਕਿਸਾਨ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਦੇਸ਼ ਦੇ ਹੋਰ ਕਿਸਾਨ ਸੰਗਠਨਾਂ ਨਾਲ ਮਿਲ ਕੇ ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰੇ ਤੇ ਹੋਰ ਖ਼ੁਰਾਕੀ ਵਸਤਾਂ ਦੀ ਸਪਲਾਈ ਬੰਦ ਕਰ ਦੇਣਗੇ।
EmoticonEmoticon