ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਸ਼ਨ ਸੱਤ ਪ੍ਰਤੀਸ਼ਤ ਅਧੀਨ ਵੱਡਾ ਫ਼ੈਸਲਾ ਕਰਦੇ ਹੋਏ 8393 ਪ੍ਰੀ ਪ੍ਰਾਈਮਰੀ ਸਕੂਲ ਅਧਿਆਪਕਾਂ ਦੀਆਂ ਨਵੀਆਂ ਪੋਸਟਾਂ ਕੱਢਣ ਦਾ ਐਲਾਨ ਕੀਤਾ ਹੈ ਜਿਸ ਨੂੰ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਭਰਿਆ ਜਾਵੇਗਾ, ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਲਈ ਪੰਜਾਬ ਸਰਕਾਰ ਨੇ 14,064 ਠੇਕੇ 'ਤੇ ਨਿਯੁਕਤ ਅਧਿਆਪਕਾਂ ਨੂੰ ਪੱਕਾ ਵੀ ਕੀਤਾ ਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕੋਵਿਡ ਨੇ ਹੋਰ ਚੀਜ਼ਾਂ ਦੇ ਨਾਲ ਪੜਾਈ ਦਾ ਨਜ਼ਰੀਆ ਵੀ ਬਦਲ ਗਿਆ ਹੈ।
ਇਸ ਲਈ ਤਕਨੀਕ ਨਾਲ ਸਕੂਲਾਂ ਨੂੰ ਜੋੜਿਆ ਜਾ ਰਿਹਾ ਹੈ, ਮੁੱਖ ਮੰਤਰੀ ਨੇ ਪੰਜਾਬੀ ਨੂੰ ਵਧਾਵਾਂ ਦੇਣ ਦੇ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ,ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਪੰਜਾਬ ਵੀਕ ਬਣਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕੈਨੇਡਾ ਅਤੇ ਬ੍ਰਿਟੇਨ ਵਿੱਚ ਪੰਜਾਬੀ ਨੂੰ ਅੰਗਰੇਜ਼ੀ ਦੇ ਨਾਲ ਦੂਜੇ ਨੰਬਰ ਦੀ ਭਾਸ਼ਾ ਵਜੋਂ ਥਾਂ ਮਿਲੀ ਹੈ ਪਰ ਪੰਜਾਬ ਤੋਂ ਬਾਹਰ ਅਧਿਆਪਕਾਂ ਨੂੰ ਮੁਕਾਬਲਾ ਲਈ ਤਿਆਰ ਕਰਨ ਦੇ ਲਈ ਅੰਗਰੇਜ਼ੀ ਵੀ ਜ਼ਰੂਰੀ ਹੈ,ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ 3 ਲੱਖ 70 ਹਜ਼ਾਰ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮੀਡੀਅਮ ਨੂੰ ਚੁਣਿਆ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਿੱਖਿਆ ਦੇ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਪਾਲਿਸੀ ਦੀ ਵਜ੍ਹਾਂ ਕਰਕੇ ਹੀ ਪਿਛਲੇ ਕੁੱਝ ਸਾਲਾਂ ਵਿੱਚ ਬੋਰਡ ਦੇ ਨਤੀਜੇ ਚੰਗੇ ਆਏ ਨੇ ਅਤੇ ਪ੍ਰਾਈਵੇਟ ਸਕੂਲਾਂ ਤੋਂ ਬੱਚਿਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਇਸ ਤੋਂ ਇਲਾਵਾ ਸਨਿੱਚਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮਿਸ਼ਨ ਸੱਤ ਪ੍ਰਤੀਸ਼ਤ ਦੇ ਤਹਿਤ 1467 ਨਵੇਂ ਸਮਾਰਟ ਸਕੂਲ ਦਾ ਵਰਚੂਅਲ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ 372 ਪ੍ਰਾਈਮਰੀ ਸਕੂਲ ਦੇ ਬੱਚਿਆਂ ਨੂੰ 2625 ਟੈਬਲੇਟ ਵੀ ਵੰਡੇ ਗਏ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕੀ ਸੂਬੇ ਵਿੱਚ ਇਸ ਵਕਤ 19107 ਸਕੂਲ ਨੇ ਜਿੰਨਾਂ ਵਿੱਚੋਂ 6832 ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਇੰਨਾਂ ਵਿੱਚ ਹੁਣ 1467 ਨਵੇਂ ਸਮਾਰਟ ਸਕੂਲ ਵੀ ਜੁੜ ਗਏ ਨੇ,ਹੁਣ ਤੱਕ ਪੰਜਾਬ ਸਰਕਾਰ ਵੱਲੋਂ 13859 ਨਵੇਂ ਪ੍ਰੋਜੈਕਟਰ ਸਕੂਲਾਂ ਵਿੱਚ ਦਿੱਤੇ ਜਾਣਗੇ ਜਿਸ ਦੇ ਲਈ ਬਜਟ ਵਿੱਚ 100 ਕਰੋੜ ਵੱਖ ਤੋਂ ਰੱਖਿਆ ਗਿਆ ਸੀ।

EmoticonEmoticon