ਦਿੱਲੀ ਦੀ ਗੰਭੀਰ ਸਥਿਤੀ ਤੇ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਨਾਈਟ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਰਾਜ ਵਿੱਚ ਕਈ ਹੋਰ ਪਾਬੰਦੀਆਂ ਲਾਉਣ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ ਰਾਤ 10 ਵਜੇਂ ਤੋਂ ਸਵੇਰ 5 ਵਜੇ ਤੱਕ ਰਹੇਗਾ ਨਾਈਟ ਕਰਫਿਊ।
ਮਾਸਕ ਨਾ ਪਾਉਣ ਵਰਗੇ ਕੋਰੋਨਾ ਖਿ-ਲਾ-ਫ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ 'ਤੇ ਮੌਜੂਦਾ 500 ਰੁਪਏ ਦੇ ਚਲਾਣ ਨੂੰ ਵਧ ਕੇ 1,000 ਰੁਪਏ ਕਰ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਖਤੀ ਕਰਨ ਦਾ ਫ਼ੈਸਲਾ ਕੀਤਾ ਹੈ। ਹੋਟਲ, ਮੈਰਿਜ ਪੈਲੇਸ, ਰਾਤ 9:30 ਹੋਣਗੇ ਬੰਦ। ਇਸ ਫ਼ੈਸਲੇ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ।

EmoticonEmoticon