ਪੰਜਾਬ ਦੇ ਕਿਸਾਨਾਂ ਨੇ 2 ਮਹੀਨੇ ਪਹਿਲਾਂ ਖੇਤੀ ਕਾਨੂੰਨ ਦੇ ਖਿ-ਲਾ-ਫ਼ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਇਸ ਨੂੰ ਸੂਬੇ ਦੇ ਹਰ ਵਰਗ ਭਾਵੇਂ ਉਹ ਵਪਾਰੀ ਹੋਵੇ, ਕਲਾਕਾਰ ਹੋਵੇ ਜਾਂ ਫਿਰ ਸਿਆਸਤਦਾਨ ਸਭ ਨੇ ਇੱਕ ਆਵਾਜ਼ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਹੈ। ਦਿੱਲੀ ਪ੍ਰਦਰਸ਼ਨ ਨੂੰ ਪੂਰੇ ਦੇਸ਼ ਦੇ ਕਿਸਾਨਾਂ ਦੇ ਨਾਲ ਹਰ ਵਰਗ ਤੋਂ ਹਿਮਾਇਤ ਮਿਲ ਰਹੀ ਹੈ। ਸੁਪਰੀਮ ਕੋਰਟ ਦੇ ਵਕੀਲਾਂ ਨੇ ਵੀ ਕਿਸਾਨਾਂ ਨੂੰ ਪੂਰੀ ਹਿਮਾਇਤ ਦੇਣ ਦੇ ਨਾਲ ਇਹ ਐਲਾਨ ਕੀਤਾ ਹੈ। ਸੁਪਰੀਮ ਕੋਰਟ ਨੇ ਪਹਿਲਾਂ ਖੇਤੀ ਕਾਨੂੰਨ 'ਤੇ ਸੁਣਵਾਈ ਲਈ ਪਾਈ ਗਈ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ ਪਰ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ 19 ਅਕਤੂਬਰ ਨੂੰ ਅਦਾਲਤ ਇਸ 'ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਿਆ ਸੀ।
ਅਦਾਲਤ ਵਿੱਚ ਪਟੀਸ਼ਨ ਪਾਈ ਗਈ ਸੀ ਕਿ ਖੇਤੀ ਕਾਨੂੰਨ ਸੂਬੇ ਦਾ ਅਧਿਕਾਰ ਹੈ ਕੇਂਦਰ ਸਰਕਾਰ ਇਸ 'ਤੇ ਕਾਨੂੰਨ ਨਹੀਂ ਬਣਾ ਸਕਦੀ ਹੈ, ਜਿਸ 'ਤੇ ਅਦਾਲਤ ਨੇ ਕਿਹਾ ਕਿ 2 ਹਫ਼ਤੇ ਬਾਅਦ ਇਸ 'ਤੇ ਸੁਣਵਾਈ ਕਰਨਗੇ। ਸੁਪਰੀਮ ਕੋਰਟ ਦੇ ਵਕੀਲਾਂ ਨੇ ਤੈਅ ਕੀਤਾ ਹੈ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਨਗੇ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਇਸ ਬਾਰੇ ਟਵੀਟ ਕਰਦੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ 'ਵਕੀਲ ਕਿਸਾਨਾਂ ਦੇ ਅਧਿਕਾਰ ਨੂੰ ਲੈਕੇ ਸ਼ਾਂਤੀ ਨਾਲ ਪ੍ਰਦਰਸ਼ਨ ਕਰਨਗੇ,ਸਾਰੇ ਵਕੀਲ ਸੁਪਰੀਮ ਕੋਰਟ ਦੇ ਗੇਟ 'ਤੇ ਇਕੱਠੇ ਹੋਣਗੇ ਅਤੇ ਕਿਸਾਨਾਂ ਦੇ ਹੱਕ ਆਵਾਜ਼ ਬੁਲੰਦ ਕਰਨਗੇ। ਵਕੀਲਾਂ ਨੂੰ ਅਪੀਲ ਹੈ ਕਿ ਪ੍ਰਦਰਸ਼ਨ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ'।

EmoticonEmoticon