25 November 2020

ਆਹ ਦੇਖੋ ਬਾਰਡਰ ਤੇ ਕੀ ਹੋ ਰਿਹਾ! ਆ ਗਈਆਂ ਵੱਡੀਆਂ ਵੱਡੀਆਂ ਮਸ਼ੀਨਾਂ

Tags

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਭ-ਖਾ-ਉ-ਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਅੱਜ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ। ਉੱਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ।

ਹਾਲਾਂਕਿ ਕਿਸਾਨਾਂ ਨੇ ਆਪਣੀ ਤਿਆਰੀ ਕਸੀ ਹੋਈ ਹੈ। ਹਰਿਆਣਾ ਦੇ ਜੀਂਦ ‘ਚ ਧਾ-ਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨਾਂ ਨੂੰ ਹਰਿਆਣਾ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਦੀ ਫੋਰਸ ; ਰੈਪਿਡ ਐਕਸ਼ਨ ਫੋਰਸ, ਹਰਿਆਣਾ ਪੁਲਸ ਅਤੇ ਹੋਰ ਫੋਰਸ ਮੌਜੂਦ ਹਨ। ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋ-ਕ-ਣ ਲਈ ਹਰਿਆਣਾ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ ਹਨ।

ਪੰਜਾਬ ਤੇ ਹਰਿਆਣਾ ਨੂੰ ਜੋੜਦੇ ਖਨੌਰੀ ਦੇ ਦਾਤਾ ਸਿੰਘ ਵਾਲਾ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਬੈਰੀਕੇਟਿੰਗ ਕੀਤੀ ਹੋਈ ਹੈ। ਇੱਥੇ ਵੱਡੀ ਤਾਦਾਦ ‘ਚ ਪੁਲਿਸ ਬ-ਲ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਵੱਡੇ-ਵੱਡੇ ਪੱਥਰ ਰੱਖ ਕੇ ਮੁੱਖ ਸੜਕ ਨੂੰ ਪੂਰੀ ਤਰ੍ਹਾਂ ਨਾਲ ਬੰ-ਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪਟਿਆਲਾ ਸਟੇਟ ਹਾਈਵੇ ‘ਤੇ ਨਾਕਾ ਲਗਾਇਆ ਗਿਆ ਹੈ। ਪੰਜਾਬ ਦੇ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਖ਼ਿ-ਲਾ-ਫ਼ ਨਾਅਰੇਬਾਜ਼ੀ ਕੀਤੀ ਹੈ। ਹਰਿਆਣਾ ਪ੍ਰਸ਼ਾਸ਼ਨ ਵੱਲੋਂ ਜੀਂਦ ਜ਼ਿਲ੍ਹੇ ‘ਚ 30 ਥਾਵਾਂ ‘ਤੇ ਨਾ-ਕੇ ਲਾਏ ਗਏ ਹਨ।


EmoticonEmoticon