27 November 2020

ਕੈਪਟਨ ਨੂੰ ਚੜ੍ਹਿਆ ਗੁੱਸਾ, ਦੇ ਦਿੱਤੀ ਵੱਡੀ ਚਿਤਾਵਨੀ

Tags

ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਫਿਰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 3 ਦਸੰਬਰ ਦੀ ਉਡੀਕ ਕਰਨ ਦੀ ਬਜਾਏ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕੇਂਦਰ ਦੇ ਕਾਂਗਰਸ ਵਲੋਂ ਕਿਸਾਨਾਂ ਦੇ ਭ-ੜ-ਕਾ-ਉ-ਣ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ 'ਚੋਂ ਲੱਖਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਜੀਵਨ ਅਤੇ ਹੋਂਦ ਦੀ ਲ-ੜਾ-ਈ ਹੈ ਅਤੇ ਕਿਸਾਨਾਂ ਨੂੰ ਕਿਸੇ ਦੇ ਵੀ ਸਰਮਥਨ ਅਤੇ ਉਕਸਾਵੇ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦ-ਬਾ-ਉ-ਣ ਦੀ ਬਜਾਏ ਅਤੇ ਦਿੱਲੀ ਸਰਹੱਦ 'ਤੇ ਬਣੇ ਤ-ਣਾ-ਅ-ਪੂ-ਰ-ਨ ਹਾਲਾਤ ਨੂੰ ਖ਼ਤਮ ਕਰਨ ਲਈ ਕੇਂਦਰ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰੇ। ਉਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਇਸ ਲਈ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ। ਨਵੇਂ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਫ਼ਿਰ ਗੱਲਬਾਤ ਲਈ ਬੁਲਾਇਆ ਗਿਆ ਹੈ।


EmoticonEmoticon