ਪੰਜਾਬ 'ਚ ਇੱਕ ਪਾਸੇ ਕਿਸਾਨ ਕੋਰਪੋਰੇਟ ਘਰਾਣਿਆਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਤੇ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਉਹ ਕੋਰਪੋਰੇਟ ਘਰਾਣਿਆਂ ਦੇ ਵਿਰੁੱਧ ਨਹੀਂ ਹਨ। ਇਸ ਦੇ ਨਾਲ ਹੀ ਕੈਪਟਨ ਇਹ ਵੀ ਕਹਿ ਰਹੇ ਹਨ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ਨਾਲ ਹਨ, ਉਨ੍ਹਾਂ ਦੇ ਹਿੱਤਾਂ 'ਚ ਹਰ ਫੈਸਲਾ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਇਸ ਨਾਲ ਉਨ੍ਹਾਂ ਦਾ ਕਿਸਾਨ ਵਿ-ਰੋ-ਧੀ ਚਿਹਰਾ ਸਾਹਮਣੇ ਆ ਗਿਆ ਹੈ।
ਅਜਿਹੇ 'ਚ ਹੁਣ ਕੈਪਟਨ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਦੇ ਇਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ। ਮਾਨ ਨੇ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ 'ਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱ-ਦਾ-ਰੀ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ।

EmoticonEmoticon