3 November 2020

ਦਿੱਲੀ ਤੋਂ ਆਈ ਪੰਜਾਬ ਲਈ ਮਾੜੀ ਖ਼ਬਰ, ਰਾਸ਼ਟਰਪਤੀ ਦਾ ਕੈਪਟਨ ਤੇ ਕਿਸਾਨਾਂ ਨੂੰ ਵੱਡਾ ਝਟਕਾ!

Tags

ਖੇਤੀ ਕਾਨੂੰਨਾਂ ਖਿਲਾਫ ਡਟੇ ਪੰਜਾਬ ਤੋਂ ਕੇਂਦਰ ਸਰਕਾਰ ਕਾਫੀ ਖ-ਫਾ ਹੈ। ਇਸ ਲਈ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਈ ਵੀ ਮੰਤਰੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਤਿਆਰ ਨਹੀਂ। ਇਸ ਤੋਂ ਸਪਸ਼ਟ ਸੰਕੇਤ ਹੈ ਕਿ ਕੇਂਦਰ ਹਾਲ ਦੀ ਘੜੀ ਪੰਜਾਬ ਦੀ ਕੋਈ ਗੱਲ਼ ਮੰਨਣ ਦੇ ਰੌਂਅ ਵਿੱਚ ਨਹੀਂ ਹੈ। ਦਿੱਲੀ ਡੇਰਾ ਲਾਈ ਬੈਠੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀਆਂ ਤੋਂ ਮਿਲਣ ਦਾ ਸਮਾਂ ਮੰਗਿਆ ਪਰ ਕਿਸੇ ਨੇ ਹਾਮੀ ਨਹੀਂ ਭਰੀ।

ਕੇਂਦਰ ਸਰਕਾਰ ਦੇ ਇਸ ਰਵੱਈਏ ਮਗਰੋਂ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਛੋਟੀ ਸੋਚ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਗੱਲ਼ਬਾਤ ਰਾਹੀਂ ਮਸਲਾ ਨਾ ਸੁਲਝਾਇਆ ਗਿਆ ਤਾਂ ਪੰਜਾਬ ਦੇ ਹਾਲਾਤ ਵਿ-ਗ-ੜ ਸਕਦੇ ਹਨ। ਜਾਖੜ ਮੁਤਾਬਕ ਕੇਂਦਰ ਦਾ ਇਹ ਅੜੀਅਲ ਰਵੱਈਆ ਲੋਕ ਰਾਜ ਵਿੱਚ ਸ਼ੋਭਾ ਨਹੀਂ ਦਿੰਦਾ ਤੇ ਇਹ ਮਾਰੂ ਸਾਬਤ ਹੋ ਸਕਦਾ ਹੈ।


EmoticonEmoticon