27 November 2020

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖ ਕੇਂਦਰ ਨੇ ਪੰਜਾਬ ਵਿੱਚ ਟਰੇਨਾਂ ਲਈ ਫੇਰ ਬਦਲਿਆ ਫੈਸਲਾ

Tags

ਪੰਜਾਬ ਵਿੱਚ ਕਿਸਾਨਾਂ ਦੇ ਭਾਰੀ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉੱਤਰੀ ਰੇਲਵੇ ਵਲੋਂ ਸ਼ੁੱਕਰਵਾਰ ਨੂੰ ਕਿਹਾ ਗਿਆ ਕਿ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, ਜਦੋਂਕਿ ਪੰਜ ਟ੍ਰੇਨਾਂ ਦੀ ਦੂਰੀ ਘੱਟ ਕੀਤੀ ਗਈ ਅਤੇ ਪੰਜ ਦੇ ਰੂਟ ਬਦਲ ਦਿੱਤੇ ਗਏ। ਖਾਸ ਗੱਲ ਇਹ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਸ਼ੁੱਕਰਵਾਰ ਨੂੰ ‘ਦਿੱਲੀ ਚਲੋ’ ਮਾਰਚ ਤਹਿਤ ਪ੍ਰਦਰਸ਼ਨ ਕਰਨ ਲਈ ਦਿੱਲੀ ਆਏ ਹਨ। ਦਿੱਲੀ ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਬੁਰੀ ਦੇ ਨਿਰੰਕਾਰੀ ਗਰਾਉਂਡ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇਣ ‘ਤੇ ਦਿੱਲੀ ਪੁਲਿਸ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਦੇ ਉਸ ਫੈਸਲੇ ਦਾ ਸਵਾਗਤ ਕਰਦੇ ਹਨ, ਜਿਸ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਤਹਿਤ ਪ੍ਰ-ਦ-ਰ-ਸ਼-ਨ ਕਰਨ ਦੀ ਪ੍ਰਮਿਸ਼ਨ ਦਿੱਤੀ ਗਈ। ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ।


EmoticonEmoticon