25 December 2020

25 ਤੋਂ 27 ਦਸੰਬਰ ਤੱਕ ਕੈਪਟਨ ਨੇ ਪੰਜਾਬ ਵਿੱਚ ਕਰਤਾ ਇਹ ਵੱਡਾ ਐਲਾਨ

Tags

ਕੋਰੋਨਾ ਮਹਾਮਾਰੀ ਦੇ ਮੁੜ ਐਕਟਿਵ ਹੋਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਜੋ ਕਿ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਜਾਰੀ ਰਹਿੰਦਾ ਹੈ। ਕ੍ਰਿਸਮਸ ਦੇ ਤਿਉਹਾਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ’ਚ 24 ਦਸੰਬਰ ਦੀ ਰਾਤ ਨੂੰ ਕਰਫਿਊ ’ਚ ਛੂਟ ਦਾ ਫੈਸਲਾ ਲਿਆ ਹੈ। ਸੂਬਾ ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ 24 ਦਸੰਬਰ ਰਾਤ ਨੂੰ 10 ਤੋਂ 5 ਵਜੇ ਵਿਚਾਲੇ ਲੱਗਣ ਵਾਲਾ ਕਰਫਿਊ ਲਾਗੂ ਨਹੀਂ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਫਤਿਹਗੜ੍ਹ ਸਾਹਿਬ ’ਚ ਸ਼ਹੀਦ ਜੋੜ ਮੇਲੇ ਦੇ ਸੰਬੰਧ ‘ਚ ਵੀ ਨਾਈਟ ਕਰਫਿਊ ’ਚ ਢਿੱਲ ਦੇ ਹੁਕਮ ਦਿੱਤੇ ਹਨ।

ਫਤਿਹਗੜ੍ਹ ਸਾਹਿਬ ’ਚ 25,26,27 ਦਸੰਬਰ ਦੀ ਰਾਤ ਨੂੰ ਕਰਫਿਊ ਨਹੀਂ ਰਹੇਗਾ। ਇਸ ਦੇ ਨਾਲ ਹੀ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ। ਕ੍ਰਿਸਮਸ ਦੇ ਤਿਉਹਾਰ ’ਤੇ ਚਰਚਾ ਤੇ ਸ਼ਹੀਦ ਜੋੜ ਮੇਲੇ ਦੌਰਾਨ ਗੁਰਦੁਆਰਾ ਸਾਹਿਬ ’ਚ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸੇ ਤਹਿਤ ਇਨਡੋਰ 100 ਅਤੇ ਆਊਟਡੋਰ ’ਚ 250 ਤੋਂ ਜ਼ਿਆਦਾ ਲੋਕ ਇੱਕਠੇ ਨਾ ਹੋਣ। ਇਸ ਦੇ ਨਾਲ-ਨਾਲ ਮੂੰਹ ’ਤੇ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਲਈ ਵੀ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ।


EmoticonEmoticon