1 December 2020

ਮੋਦੀ ਨੇ ਭੇਜੀ ਕਿਸਾਨਾਂ ਲਈ ਹੁਣੇ ਹੁਣੇ ਅਜਿਹੀ ਚਿੱਠੀ, ਦਿੱਲੀ ‘ਚ ਮੱਚ ਗਈ ਹਲਚਲ

Tags

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿ-ਰੁੱ-ਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 5 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ ‘ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ ‘ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਗੱਲਬਾਤ ਹੋਵੇਗੀ ,ਜਿਸ ਦੇ ਲਈ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਦੇ ਵਿਗਿਆਨ ਭਵਨ ਪਹੁੰਚ ਗਏ ਹਨ।

ਕੇਂਦਰ ਵੱਲੋਂ ਸੱਦੀ ਮੀਟਿੰਗ ‘ਚ ਕਿਸਾਨ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਆਖਰੀ ਮੀਟਿੰਗ ਹੋਵੇਗੀ ਤੇ ਆਖ਼ਰੀ ਵਾਰ ਕਿਸਾਨ ਆਗੂ ਕੇਂਦਰੀ ਮੰਤਰੀਆਂ ਕੋਲ ਜਾਣਗੇ। ਇਸ ਤੋਂ ਪਹਿਲਾਂ ਇਹ ਮੀਟਿੰਗ 3 ਦਸੰਬਰ ਨੂੰ ਹੋਣੀ ਸੀ। ਇਸ ਮੀਟਿੰਗ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ,ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹਿਣਗੇ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਬਿਨ੍ਹਾਂ ਸ਼ਰਤ ਮੀਟਿੰਗ ਦਾ ਸੱਦਾ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨਾਂ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ 32 ਕਿਸਾਨ ਜਥੇਬੰਦੀਆਂ ਨੂੰ ਚਿੱਠੀ ਰਾਹੀਂ ਗੱਲਬਾਤ ਦਿੱਤਾ ਗਿਆ ਸੀ। 32 ਕਿਸਾਨ ਜਥੇਬੰਦੀਆਂ ਦਾ ਇਕ-ਇਕ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਵੇਗਾ।


EmoticonEmoticon