ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ। ਉਗਰਾਹਾਂ ਨੇ ਬਾਹਰ ਆ ਕੇ ਦੱਸਿਆ ਕਿ ਅੱਜ ਦੀ ਮੀਟਿੰਗ ਬੇਸਿੱਟਾ ਰਹੀ। ਸਭ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਦੀ ਜਾਣਕਾਰੀ ਦਿੱਤੀ। ਜੋਗਿੰਦਰ ਸਿੰਘ ਉਗਰਾਹ ਨੇ ਇ-ਲ-ਜ਼ਾ-ਮ ਲਗਾਇਆ ਕਿ ਖੇਤੀਬਾੜੀ ਮੰਤਰੀ ਲਾਚਾਰ ਨਜ਼ਰ ਆ ਰਹੇ ਸਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਇਸ਼ਾਰੇ ਦਾ ਇੰਤਜ਼ਾਰ ਸੀ। ਉਧਰ ਖੇਤੀ-ਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਵਾਰ ਮੁੜ ਤੋਂ 3 ਦਸੰਬਰ ਨੂੰ ਕਿਸਾਨਾਂ ਦੀ ਮੀਟਿੰਗ ਸੱਦੀ ਹੈ।
ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਦੱਸਿਆ ਸੀ ਕਿ ਸਰਕਾਰ ਖੇਤੀ ਕਾਨੂੰਨ ਤੇ ਵਿਚਾਰ ਕਰਨ ਦੇ ਲਈ ਇੱਕ ਕਮੇਟੀ ਬਣਾ ਰਹੀ ਹੈ ਜਿਸ ਦੇ ਲਈ ਕਿਸਾਨ ਜਥੇਬੰਦੀਆਂ 4-5 ਨਾਂ ਸੌਂਪਣ ਪਰ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਖੇਤੀ ਕਾਨੂੰਨ ਨੂੰ ਲਟਕਾਉਣਾ ਚਾਉਂਦੀ ਹੈ ਅਸੀਂ ਨਾਂ ਨਹੀਂ ਦੇਵਾਂਗੇ। ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਉਨ੍ਹਾਂ ਨੂੰ ਵੰਡਣ ਚਾਉਂਦੀ ਹੈ ਸਾਡੀਆਂ 31 ਕਿਸਾਨ ਯੂਨੀਅਨਾਂ ਨੇ ਕਿਵੇਂ 4-5 ਲੋਕਾਂ ਨੂੰ ਕਮੇਟੀ ਦੇ ਲਈ ਭੇਜਿਆ ਜਾ ਸਕਦਾ ਹੈ। ਖੇਤੀ-ਬਾੜੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਅਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਸਾਫ਼ ਕਰ ਦਿੱਤਾ ਕਿ ਅੰਦੋਲਨ ਜਾਰੀ ਰਹੇਗਾ।

EmoticonEmoticon