ਦੇਸ਼ ਵਿੱਚ ਵੈਕਸੀਨ ਲਗਾਉਣ ਦੀ ਸ਼ੁਰੂਆਤ 16 ਜਨਵਰੀ 2021 ਤੋਂ ਹੋ ਜਾਵੇਗੀ। ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਵੈਕਸੀਨਦਿੱਤੀ ਜਾਵੇਗੀ। ਉਨ੍ਹਾਂ ਦੀ ਗਿਣਤੀ ਲਗਪਗ 3 ਕਰੋੜ ਹੋਵੇਗੀ। ਇਸ ਤੋਂ ਬਾਅਦ ਇਹ ਵੈਕਸੀਨ 50 ਸਾਲ ਤੋਂ ਵੱਧ ਉਮਰ ਅਤੇ 50 ਸਾਲ ਤੋਂ ਘੱਟ ਉਮਰ ਦੇ ਸਹਿ-ਰੋਗੀਆਂ ਨੂੰ ਦਿੱਤਾ ਜਾਵੇਗੀ, ਜਿਨ੍ਹਾਂ ਦੀ ਗਿਣਤੀ ਤਕਰੀਬਨ 27 ਕਰੋੜ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰਨ ਜਾਣਗੇ, ਪਰ ਇਸ ਤੋਂ ਪਹਿਲਾਂ ਟੀਕਾਕਰਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸੱਤਾਧਾਰੀ ਭਾਜਪਾ ਲੋਕਾਂ ਵਿਚ ਟੀਕੇ ਨਾਲ ਸਬੰਧਤ ਡਰ ਦੂਰ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਦੀ ਤਿਆਰੀ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਵੀਡ ਟੀਕਾਕਰਨ ਲਈ ਸੂਬਾ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਕੈਬਨਿਟ ਸਕੱਤਰ ਅਤੇ ਸਿਹਤ ਸਕੱਤਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਲ ਹੋਏ। ਟੀਕਾਕਰਨ ਦੀ ਮਿਤੀ ਇਸ ਸਮੀਖਿਆ ਬੈਠਕ ਤੋਂ ਬਾਅਦ ਨਿਰਧਾਰਤ ਕੀਤੀ ਗਈ। ਅਹਿਮ ਗੱਲ ਇਹ ਹੈ ਕਿ ਦੇਸ਼ ਵਿਚ ਇੰਡੀਆ ਬਾਇਓਟੈਕ ਦੀ ਕੋਵੈਕਸੀਨ ਅਤੇ ਆਕਸਫੋਰਡ ਐਸਟਰਾਜ਼ੇਨੇਕਾ ਦੀ ਕੋਵੀਸ਼ਿਲਡ ਵੈਕਸੀਨ ਨੂੰ 3 ਜਨਵਰੀ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ। ਕੋਵਿਸ਼ਿਲਡ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਤਿਆਰ ਕੀਤਾ ਜਾ ਰਹੀ ਹੈ।
EmoticonEmoticon