25 January 2021

26 ਦੇ ਟਰੈਕਟਰ ਮਾਰਚ ਤੋਂ ਪਹਿਲਾਂ ਹੀ ਨਰਿੰਦਰ ਤੋਮਰ ਦਾ ਆਗਿਆ ਵੱਡਾ ਬਿਆਨ

Tags

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 11 ਗੇੜ ਦੀ ਗੱਲਬਾਤ ਹੋ ਚੁਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ ਹੈ। ਇਸ ਵਿਚ ਕਿਸਾਨਾਂ ਦੇ ਟਰੈਕਟਰ ਮਾਰਚ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨ ਅਤੇ ਖੇਤੀ ਦੋਹਾਂ ਦੇ ਹਿੱਤਾਂ ਦੇ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਆਉਣ ਵਾਲੇ ਕੱਲ 'ਚ ਇਸ ਦਾ ਹੱਲ ਨਿਕਲ ਜਾਵੇਗਾ।

ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ 11 ਗੇੜ ਦੀ ਗੱਲਬਾਤ ਤੋਂ ਬਾਅਦ ਜਦੋਂ ਹੱਲ ਨਹੀਂ ਨਿਕਲਿਆ, ਉਦੋਂ ਮੈਂ ਕਿਸਾਨਾਂ ਨੂੰ ਕਿਹਾ ਕਿ ਡੇਢ ਸਾਲ ਲਈ ਕਾਨੂੰਨਾਂ ਦੇ ਅਮਲ ਨੂੰ ਮੁਲਤਵੀ ਕਰ ਦਿੰਦੇ ਹਾਂ। ਸੁਪਰੀਮ ਕੋਰਟ ਨੇ ਮੁਲਤਵੀ ਕੀਤਾ ਹੈ ਤਾਂ ਅਸੀਂ ਉਨ੍ਹਾਂ ਨੂੰ ਅਪੀਲ ਕਰਾਂਗੇ ਕਿ ਥੋੜ੍ਹਾ ਹੋਰ ਸਮਾਂ ਦਿਓ ਤਾਂ ਕਿ ਉਸ ਸਮੇਂ 'ਚ ਅਸੀਂ ਲੋਕ ਗੱਲਬਾਤ ਰਾਹੀਂ ਹੱਲ ਕੱਢ ਸਕੀਏ। ਪੀ.ਐੱਮ. ਮੋਦੀ ਜੀ ਦੀ ਅਗਵਾਈ 'ਚ ਪਿਛਲੇ 6 ਸਾਲਾਂ 'ਚ ਕਿਸਾਨ ਦੀ ਆਮਦਨੀ ਵਧਾਉਣ, ਖੇਤੀ ਨੂੰ ਨਵੀਂ ਤਕਨੀਕ ਨਾਲ ਜੁੜਨ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਅਤੇ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਐੱਮ.ਐੱਸ.ਪੀ. ਨੂੰ ਡੇਢ ਗੁਣਾ ਕਰਨ ਦਾ ਕੰਮ ਵੀ ਪੀ.ਐੱਮ. ਦੀ ਅਗਵਾਈ 'ਚ ਹੋਇਆ।


EmoticonEmoticon